18 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ
18 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Publish Date: Wed, 22 Apr 2026 04:01 PM (IST)
Updated Date: Wed, 22 Apr 2026 04:04 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੁਲਿਸ ਨੇ 18 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਦੇ ਏਐੱਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਆਲੋਵਾਲ ਮੋੜ ਪਿੰਡ ਸੜੋਆ ਵਿਖੇ ਮੌਜੂਦ ਸੀ ਤਾਂ ਮੁੱਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਸਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਐਮਾ ਬਾਹਰੋਂ ਸਸਤੇ ਭਾਅ ’ਤੇ ਸ਼ਰਾਬ ਲਿਆ ਕੇ ਪਿੰਡ ਆਲੋਵਾਲ ਬਾਗ ਦੇ ਲਾਗੇ ਮਹਿੰਗੇ ਭਾਅ ਵੇਚਦਾ ਹੈ। ਜਿਸ ’ਤੇ ਇਤਲਾਹ ਠੋਸ ਤੇ ਭਰੋਸੇਯੋਗ ਹੋਣ ’ਤੇ ਮੁਕੱਦਮਾ ਦਰਜ ਕਰਕੇ ਜਸਵਿੰਦਰ ਸਿੰਘ ਪਾਸੋਂ 18 ਬੋਤਲਾਂ ਸ਼ਰਾਬ ਮਾਰਕਾ 999 ਪਾਵਰ ਸਟਾਪ ਫਾਈਨ ਵਿਸਕੀ (ਫਾਰ ਸੇਲ ਇੰਨੀ ਯੂਟੀ ਚੰਡੀਗੜ੍ਹ) ਬਰਾਮਦ ਕੀਤੀ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।