21 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
21 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
Publish Date: Fri, 06 Feb 2026 03:37 PM (IST)
Updated Date: Fri, 06 Feb 2026 03:41 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਪੁਲਿਸ ਨੇ ਇਕ ਵਿਅਕਤੀ ਨੂੰ 21 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਵਰਿੰਦਰ ਕੁਮਾਰ ਦੀ ਅਗਵਾਈ ਚ‘21 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸਐੱਚਓ ਨੇ ਆਖਿਆ ਕਿ ਪੁਲਿਸ ਪਾਰਟੀ ਇਤਲਾਹ ਮਿਲਣ ’ਤੇ ਕਥਿਤ ਮੁਲਜ਼ਮ ਸੁਖਵਿੰਦਰ ਦੇ ਘਰ ਦੀ ਚੈਕਿੰਗ ਕੀਤੀ। ਤਾਂ ਉੱਥੇ ਉਨ੍ਹਾਂ ਨੂੰ 12 ਬੋਤਲਾਂ ਸੀਲ ਬੰਦ ਸ਼ਰਾਬ ਮਾਰਕਾ ਕਲੱਬ ਪੰਜਾਬ ਵਿਸਕੀ ਅਤੇ 9 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਰਮ ਮਿਲੀਆਂ। ਪੁਲਿਸ ਪਾਰਟੀ ਵੱਲੋਂ ਉਸ ਨੂੰ ਮੌਕੇ ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਐੱਸਐੱਚਓ ਨੇ ਆਖਿਆ ਕਿ ਕਥਿਤ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਰਾਜਾ ਪੁੱਤਰ ਨੱਥਾ ਸਿੰਘ ਵਾਸੀ ਜਲਵਾਹਾ ਵਜੋਂ ਹੋਈ ਹੈ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।