6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
Publish Date: Wed, 08 Apr 2026 04:52 PM (IST)
Updated Date: Thu, 09 Apr 2026 04:02 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੇ ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਜਿੰਦਰ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੰਗਾ ਤੋਂ ਹੁੰਦੇ ਹੋਏ ਪਿੰਡ ਮੱਲੂਪੋਤਾ ਅਤੇ ਮੱਲੂਪੋਤਾ ਤੋ ਪਿੰਡ ਲੱਖਪੁਰ ਨੂੰ ਜਾ ਰਹੇ ਸੀ। ਤਾਂ ਜਦੋਂ ਪੁਲਿਸ ਪਾਰਟੀ ਸੈਲਰ ਤੋ ਥੋੜਾ ਅੱਗੇ ਪੁੱਜੇ ਤਾਂ ਸੈਲਰ ਦੀ ਕੰਧ ਦੇ ਸੱਜੇ ਪਾਸੇ ਗੇਟ ਪਾਸ ਇੱਕ ਨੌਜਵਾਨ ਖੜਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਦੀਆਂ ਲਾਇਟਾਂ ਨੂੰ ਦੇਖ ਕੇ ਪਿੱਛੇ ਨੂੰ ਮੁੜ ਕੇ ਆਪਣੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿੱਚੋਂ ਇੱਕ ਪਾਰਦਰਸੀ ਮੋਮੀ ਲਿਫਾਫੀ ਵਜਨਦਾਰ ਘਾਹ ਫੂਸ ਵਿਚ ਸੁੱਟ ਦਿੱਤੀ ਤੇ ਆਪ ਤੇਜ ਕਦਮੀ ਪਿੱਛੇ ਨੂੰ ਤੁਰ ਪਿਆ। ਜਿਸ ਨੂੰ ਕਾਬੂ ਕਰਕੇ ਪੁੱਛਗਿੱਛ ਚ ਉਸ ਨੇ ਆਪਣਾ ਨਾਂਅ ਪਰਮਿੰਦਰ ਰਾਮ ਪੁੱਤਰ ਜੀਤਾ ਵਾਸੀ ਪਿੰਡ ਲੱਖਪੁਰ ਦੱਸਿਆ। ਪਰਮਿੰਦਰ ਰਾਮ ਵੱਲੋਂ ਸੁੱਟੀ ਹੋਈ ਪਾਰਦਰਸੀ ਮੋਮੀ ਲਿਫਾਫੀ ਵਿਚੋਂ 6 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।