- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ੋਭਾ ਯਾਤਰਾ ਕੱਢੀ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਧੰਨ ਧੰਨ ਕੁਲਾਂ ਦੀ ਸਰਕਾਰ ਬਾਬਾ ਸਰਵਣ ਮਹਾਰਾਜ ਦੇ ਤਪ ਅਸਥਾਨ ਬੌੜੀ ਸਾਹਿਬ ਦੇ ਗੱਦੀਨਸ਼ੀਨ ਸਵਾਮੀ ਦਿਆਲ ਦਾਸ ਮਹਾਰਾਜ ਦੀ ਸਰਪ੍ਰਸਤੀ ਹੇਠ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਬੌੜੀ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਮੰਦਿਰ ਵਿਖੇ ਹਵਨ ਯੱਗ ਕਰਵਾਇਆ ਗਿਆ। ਇਸ ਉਪਰੰਤ ਇਕ ਸ਼ੋਭਾ ਯਾਤਰਾ ਸਵਾਮੀ ਦਿਆਲ ਦਾਸ ਮਹਾਰਾਜ ਦੀ ਅਗਵਾਈ ਹੇਠ ਕੱਢੀ ਗਈ, ਜੋ ਬੌੜੀ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਗੋਲੂਮਾਜਰਾ, ਬੇਹਰੜੀ, ਟੁੰਡੇਵਾਲ ਤੋਂ ਹੁੰਦੀ ਹੋਈ ਵਾਪਸ ਬੌੜੀ ਸਾਹਿਬ ਪਹੁੰਚੀ। ਸ਼ੋਭਾ ਯਾਤਰਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ। ਵੱਖ-ਵੱਖ ਪਿੰਡਾਂ ਵਿਚ ਸ਼ੋਭਾ ਯਾਤਰਾ ਪਹੁੰਚਣ ’ਤੇ ਪਿੰਡ ਵਾਲਿਆਂ ਨੇ ਭਰਵਾਂ ਸਵਾਗਤ ਕੀਤਾ। ਫੁੱਲਾਂ ਨਾਲ ਸ਼ਿੰਗਾਰੀ ਖੂਬਸੂਰਤ ਟਰਾਲੀ ਵਿਚ ਭਗਵਾਨ ਕ੍ਰਿਸ਼ਨ ਮਹਾਰਾਜ ਦੇ ਸਰੂਪ ਸੁਸ਼ੋਭਿਤ ਕੀਤੇ ਗਏ ਸਨ। ਸ਼ਰਧਾਲੂਆਂ ਨੇ ਭਗਵਾਨ ਸ਼੍ਰੀ ਕ੍ਰਿਸਨ ਮਹਾਰਾਜ ਨੂੰ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਵਾਮੀ ਦਿਆਲ ਦਾਸ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਮਹੱਤਤਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਨੁੱਖਤਾ ਦਾ ਭਲਾ ਕਰਨਾ ਹੀ ਸਤਿਗੁਰਾਂ ਦਾ ਮੁੱਖ ਉਦੇਸ਼ ਹੈ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।