ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮ 12 ਤੋਂ
ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮ 12 ਤੋਂ
Publish Date: Fri, 10 Apr 2026 05:00 PM (IST)
Updated Date: Sat, 11 Apr 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,• ਨਵਾਂਸ਼ਹਿਰ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਸਮਾਗਮਾਂ ਦੀ ਲੜੀ ਤਹਿਤ 12 ਅਪ੍ਰੈਲ ਸ਼ਾਮ ਦੇ ਸਮਾਗਮ ਮਿਊਂਸਪਲ ਪਬਲਿਕ ਪਾਰਕ ਨਵਾਂਸ਼ਹਿਰ ਵਿਖੇ ਕਰਵਾਏ ਜਾਣਗੇ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਤੇ ਪ੍ਰਸਿੱਧ ਕਥਾ ਵਾਚਕ ਗਿਆਨੀ ਕੁਲਵਿੰਦਰ ਸਿੰਘ ਸੁੱਧਾ ਮਾਜਰਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸੁਰਜੀਤ ਸਿੰਘ ਮੁੱਖ ਸੇਵਾਦਾਰ, ਮਹਿੰਦਰ ਪਾਲ ਪ੍ਰਧਾਨ, ਬਖਸ਼ੀਸ਼ ਸਿੰਘ ਸੈਣੀ ਕਾਰਜਕਾਰੀ ਪ੍ਰਧਾਨ, ਜਗਜੀਤ ਸਿੰਘ ਸੈਣੀ, ਜਸਵਿੰਦਰ ਸਿੰਘ ਏਐੱਸਆਈ, ਜਗਦੀਪ ਸਿੰਘ, ਗੁਰਪਾਲ ਸਿੰਘ, ਪਰਮਜੀਤ ਸਿੰਘ, ਹਕੀਕਤ ਸਿੰਘ, ਪਰਮਿੰਦਰ ਸਿੰਘ, ਭਾਰਤ ਭੂਸ਼ਣ ਹਾਂਡਾ, ਇੰਦਰਜੀਤ ਸ਼ਰਮਾ, ਰਜੇਸ਼ ਸਰੀਨ, ਵਿਨੋਦ ਅਗਨੀਹੋਤਰੀ, ਮਨੋਜ ਜਗਪਾਲ, ਡਾ. ਭਗਵਾਨ ਸਿੰਘ, ਰਾਮਪਾਲ ਰਾਏ, ਕੁਲਵਿੰਦਰ ਸਿੰਘ, ਰਛਪਾਲ ਚੰਦੜ, ਸੁਮਿਤ ਮਹਿਤਾ, ਸਤਨਾਮ ਵੀ ਮੌਜੂਦ ਸਨ।