- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਲੋਗਨ ਲਿਖਣ ਮੁਕਾਬਲਾ ਕਰਵਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ‘ਸਾਫ ਪੰਜਾਬ ਮਾਣ ਮੱਤਾ ਪੰਜਾਬ’ ਮਿਸ਼ਨ ਤਹਿਤ ਸਲੋਗਨ ਲਿਖਣ ਮੁਕਾਬਲਾ ਕਰਵਾਇਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਸਫ਼ਾਈ ਪ੍ਰਬੰਧਨ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦੇ ਹੋਏ ਸਫ਼ਾਈ ਤੇ ਵਾਤਾਵਰਣ ਸੰਭਾਲ ਨਾਲ ਸਬੰਧਿਤ ਰਚਨਾਤਮਕ ਪ੍ਰਭਾਵਸ਼ਾਲੀ ਅਤੇ ਵਿਚਾਰ ਉਤਪਾਦਕ ਸਲੋਗਨ ਪੇਸ਼ ਕੀਤੇ। ਪ੍ਰਿੰ. ਮੀਨੂ ਭੋਲਾ ਨੇ ਕਿਹਾ ਕਿ ਵਿਦਿਆਰਥਣਾਂ ਨੇ ਆਪਣੇ ਸਲੋਗਨਾਂ ਰਾਹੀਂ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ, ਕੂੜੇ ਦੀ ਸਹੀ ਸੰਭਾਲ ਕਰਨ ਅਤੇ ਹਰਿਆਵਲ ਭਰਪੂਰ ਤੇ ਸਿਹਤਮੰਦ ਵਾਤਾਵਰਣ ਬਣਾਉਣ ਦਾ ਸੰਘਰਸ਼ ਕੀਤਾ, ਜੋ ਕਿ ਅਜੋਕੇ ਸਮੇਂ ਵਿਚ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਵਿਅਕਤੀਗਤ ਜ਼ਿੰਮੇਵਾਰੀ ਅਤੇ ਸਾਂਝੀਆਂ ਕੋਸ਼ਿਸ਼ਾਂ ਰਾਹੀਂ ਹੀ ਪੂਰਾ ਹੋ ਸਕਦਾ ਹੈ। ਕਾਲਜ ਪ੍ਰਧਾਨ ਜਸਵੰਤ ਕੌਰ ਨੇ ਵਿਦਿਆਰਥਣਾਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਨੀਤੂ ਸੁਮਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੌਗਿਰਦੇ ਦੀ ਸਾਂਭ-ਸੰਭਾਲ ਉਨੀ ਹੀ ਜ਼ਰੂਰੀ ਹੈ ਜਿੰਨੀ ਅਸੀਂ ਆਪਣੇ ਸਰੀਰ ਦੀ ਕਰਦੇ ਹਾਂ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।