- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰਦੀਪ ਸਕੂਲ 'ਚ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਵਿਸ਼ੇਸ਼ ਅਸੈਂਬਲੀ ਕਰਵਾਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਅਮਰਦੀਪ ਸੈਕੰਡਰੀ ਸਕੂਲ ਮਕੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇੱਕ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ। ਗਿਆਰ੍ਹਵੀਂ ਜਮਾਤ (ਆਰਟਸ) ਦੀ ਵਿਦਿਆਰਥਣ ਵੰਦਨਾ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਉਸ ਨੇ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਉਪਰੰਤ ਸਕੂਲ ਪ੍ਰਿੰ. ਪਰਮਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।।ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਫਲਸਫ਼ੇ, ਸਮਾਨਤਾ, ਸਾਂਝੀਵਾਲਤਾ, ਮਨੁੱਖਤਾ ਅਤੇ ਸੇਵਾ ਭਾਵਨਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਲੈਕ. ਰਾਜਵਿੰਦਰ ਸਿੰਘ ਅਤੇ ਲੈਕ. ਰਣਜੀਤ ਸਿੰਘ ਵੱਲੋਂ ਕੀਤਾ ਗਿਆ।। ਅੰਤ ਵਿਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ