ਸਿਹਤ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਸਿਹਤ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ
Publish Date: Wed, 18 Nov 2026 04:08 PM (IST)
Updated Date: Wed, 18 Nov 2026 04:09 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਾਇਰੈਕਟਰ ਆਫ਼ ਆਯੁਰਵੇਦ ਪੰਜਾਬ ਡਾ. ਰਮਨ ਖੰਨਾ ਅਤੇ ਡੀਏਯੂਓ ਡਾ. ਸਰਬਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬੀਐਲਐਮ ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਆਯੁਰਵੇਦ ਅਤੇ ਸਰਦੀਆਂ ਦੇ ਮੌਸਮ ਦੌਰਾਨ ਸਿਹਤ ਦੀ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਬੁਲਾਰੇ ਡਾ. ਅਮਰਪ੍ਰੀਤ ਕੌਰ ਢਿੱਲੋਂ ਨੇ ਵਿਦਿਆਰਥਣਾਂ ਅਤੇ ਕਾਲਜ ਸਟਾਫ਼ ਨੂੰ ਸੰਬੋਧਨ ਕਰਦਿਆਂ ਆਯੁਰਵੇਦ ਵਿਚ ਆਂਵਲੇ ਅਤੇ ਸ਼ਤਾਵਰੀ ਦੀ ਮਹੱਤਤਾ ਅਤੇ ਇਨ੍ਹਾਂ ਦੇ ਸਿਹਤ ਲਈ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਰਦੀਆਂ ਦੇ ਮੌਸਮ ਵਿਚ ਸਰੀਰ ਨੂੰ ਤੰਦਰੁਸਤ ਰੱਖਣ ਲਈ ਆਯੁਰਵੇਦ ਅਨੁਸਾਰ ਜੀਵਨ-ਸ਼ੈਲੀ ਅਪਣਾਉਣਾ, ਸੰਤੁਲਿਤ ਖੁਰਾਕ ਲੈਣਾ ਅਤੇ ਸਿਹਤਮੰਦ ਆਦਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮੌਸਮ ਅਨੁਸਾਰ ਖੁਰਾਕ ਅਤੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਬਣਾਈ ਰੱਖਣ ਸਬੰਧੀ ਵੀ ਅਹਿਮ ਨੁਕਤੇ ਸਾਂਝੇ ਕੀਤੇ। ਇਸ ਮੌਕੇ ਹਾਜ਼ਰ ਵਿਦਿਆਰਥਣਾਂ ਅਤੇ ਸਟਾਫ਼ ਨੂੰ ਆਯੁਰਵੈਦਿਕ ਦਵਾਈਆਂ ਵੀ ਵੰਡੀਆਂ ਗਈਆਂ। ਇਸ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤੀ ਰਵਾਇਤੀ ਚਿਕਿਤਸਾ ਪ੍ਰਣਾਲੀ ਆਯੁਰਵੇਦ ਨਾਲ ਜੋੜਨਾ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਪ੍ਰਬੰਧਕਾਂ ਵੱਲੋਂ ਆਯੁਰਵੇਦ ਵਿਭਾਗ ਅਤੇ ਡਾ. ਅਮਰਪ੍ਰੀਤ ਕੌਰ ਢਿੱਲੋਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ।