- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਹਿੰਦੂ ਪ੍ਰੀਸ਼ਦ ਨਵਾਂਸ਼ਹਿਰ ਦੀ ਵਿਸ਼ੇਸ਼ ਮੀਟਿੰਗ ਹੋਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਵਿਸ਼ਵ ਹਿੰਦੂ ਪ੍ਰੀਸ਼ਦ ਨਵਾਂਸ਼ਹਿਰ ਦੀ ਵਿਸ਼ੇਸ਼ ਮੀਟਿੰਗ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਲਲਿਤ ਕੁਮਾਰ ਓਹਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਤੇ ਹੋਈ। ਮੀਟਿੰਗ ਵਿਚ ਲੁਧਿਆਣਾ, ਜਲੰਧਰ ਅਤੇ ਰੋਪੜ ਦੇ ਵਿਭਾਗ ਸੰਗਠਨ ਮੰਤਰੀ ਵਿਕਾਸ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਜਿਨ੍ਹਾਂ ਦਾ ਸਮੂਹ ਮੈਂਬਰਾਂ ਵੱਲੋਂ ਸਿਰੋਪੇ ਦੇ ਕੇ ਸਵਾਗਤ ਕੀਤਾ। ਮੀਟਿੰਗ ਵਿਚ ਪ੍ਰਮੁੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਖਾਸ ਕਰ ਕੇ ਸੰਗਠਨ ਦੇ ਪ੍ਰਚਾਰ ਪ੍ਰਸਾਰ ਲਈ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਮੈਂਬਰਾਂ ਵੱਲੋਂ ਆਪਣੇ ਸੁਝਾਅ ਦਿੱਤੇ ਗਏ। ਜ਼ਿਲ੍ਹੇ ਦੇ ਸਾਰੇ ਪ੍ਰਬੰਧਕਾਂ ਨਾਲ ਤਾਲਮੇਲ ਬਣਾਉਣ ’ਤੇ ਜ਼ੋਰ ਦਿੱਤਾ। ਦੇਸ਼ ਵਿਚ ਨੌਜਵਾਨਾਂ ਦੇ ਨਸ਼ਿਆਂ ਵਿਚ ਲਿਪਤ ਹੋਣ ਤੇ ਚਿੰਤਾ ਪ੍ਰਗਟਾਈ ਅਤੇ ਦੇਸ਼ ਦੀ ਉੱਨਤੀ ਲਈ ਨਾਗਰਿਕਾਂ ਦਾ ਸਹਿਯੋਗ ਲੈਣ ਲਈ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ। ਸਮੂਹ ਹਾਜ਼ਰ ਮੈਂਬਰਾਂ ਵੱਲੋਂ ਮਾਣਯੋਗ ਵਿਕਾਸ ਨੂੰ ਪੂਰਾ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਅਖੀਰ ਵਿਚ ਪ੍ਰਧਾਨ ਲਲਿਤ ਓਹਰੀ ਅਤੇ ਮੈਂਬਰਾਂ ਵੱਲੋਂ ਸੰਗਠਨ ਮੰਤਰੀ ਵਿਕਾਸ ਨੂੰ ਤੁਲਸੀ ਦਾ ਬੂਟਾ ਭੇਟ ਕੀਤਾ। ਇਸ ਮੌਕੇ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਸੁਰੇਸ਼ ਸ਼ਰਮਾ, ਜ਼ਿਲ੍ਹਾ ਧਰਮ ਪ੍ਰਸਾਰ ਮੁੱਖੀ ਜਤਿੰਦਰ ਸੈਂਗਰ, ਸੂਬਾ ਪ੍ਰਮੁੱਖ ਬਜਰੰਗ ਦਲ ਸੰਦੀਪ ਠਾਕੁਰ ਅਤੇ ਗੜ੍ਹਸ਼ੰਕਰ ਤੋਂ ਜ਼ਿਲ੍ਹਾ ਕਨਵੀਨਰ ਬਜਰੰਗ ਦਲ ਨਵੀਨ ਸੋਨੀ ਆਦਿ ਵੀ ਹਾਜ਼ਰ ਸਨ।