ਪੱਤਰ ਪੇ੍ਰਰਕ, ਨਵਾਂਸ਼ਹਿਰ : ਆਰਕੇ ਆਰੀਆ ਕਾਲਜ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਨੌਜਵਾਨਾਂ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਭਵਿੱਖ ਵਿਚ ਇਸ ਕ੍ਰਿਕਟ ਟੂਰਨਾਮੈਂਟ ਨੂੰ ਹੋਰ ਵੀ ਵੱਡੇ ਪੱਧਰ 'ਤੇ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਉਨਾਂ੍ਹ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਜ਼ਿਲ੍ਹੇ 'ਚ ਖੇਡ ਅਕੈਡਮੀਆਂ ਸਥਾਪਤ ਕੀਤੀਆਂ ਜਾਣਗੀਆਂ, ਜਿਥੋਂ ਨੌਜਵਾਨ ਖੇਡ ਦੀਆਂ ਬਾਰੀਕਿਆਂ ਨੂੰ ਸਿੱਖ ਸਕਣਗੇ। ਉਨਾਂ੍ਹ ਨੇ ਟੂਰਨਾਮੈਂਟ ਕਰਵਾਉਣ ਵਾਲੇ ਪ੍ਰਬੰਧਕਾਂ ਕਸ਼ਿਸ਼ ਖੰਨਾ, ਨਿਖਿਲ ਵੱਲੋਂ ਕੀਤੇ ਵਧੀਆ ਪ੍ਰਬੰਧਾਂ ਲਈ ਵਧਾਈ ਦਿੱਤੀ। ਅੰਤ ਵਿਚ ਪ੍ਰਬੰਧਕਾਂ ਵੱਲੋਂ ਆਪ ਦੇ ਸੂਬਾ ਆਗੂ ਸਤਨਾਮ ਸਿੰਘ ਜਲਵਾਹਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਉਨਾਂ੍ਹ ਤੋਂ ਇਲਾਵਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਟੇ੍ਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਚੈਂਬਰ, ਰਿਟਾ. ਏਐੱਸਆਈ ਮਲਕੀਤ ਸਿੰਘ, ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਸੁਨੀਲ ਕੁਮਾਰ ਆਦਿ ਸਾਥੀ ਹਾਜ਼ਰ ਸਨ।