ਹੁਣ ਤੱਕ 57 ਕਰੋੜ ਦੀ ਰਾਸ਼ੀ ਲਾਭਪਾਤਰੀਆਂ ਦੇ ਖਾਤਿਆ ’ਚ ਪਾਈ : ਰੌਬੀ ਕੰਗ ਜ਼ਿਲ੍ਹੇ ਅਧੀਨ ਹੁਣ ਤੱਕ 57 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਖਾਤਿਆ ਵਿਚ ਅਦਾ ਕੀਤੀ-ਜਸਪ੍ਰੀਤ ਸਿੰਘ ਰੌਬੀ ਕੰਗ
Publish Date: Fri, 20 Nov 2026 04:51 PM (IST)
Updated Date: Fri, 20 Nov 2026 04:55 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਮਾਂਵਾ ਧੀਆ ਸਤਿਕਾਰ ਯੋਜਨਾ ਤਹਿਤ ਬਾਬਾ ਵਿਸ਼ਕਰਮਾ ਮੰਦਿਰ ਨਵਾਂਸ਼ਹਿਰ ਵਿਖੇ ਆਂਗਨਵਾੜੀ ਵਰਕਰਾ ਲਈ ਸਕੀਮ ਅਧੀਨ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ। ਜਿਸ ਵਿਚ ਜਸਪ੍ਰੀਤ ਸਿੰਘ ਰੌਬੀ ਕੰਗ ਹਲਕਾ ਇੰਚਾਰਜ ਅਤੇ ਉਮੀਦਵਾਰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪੂਰਨ ਪੰਕਜ਼ ਸ਼ਰਮਾ ਬਾਲ ਵਿਕਾਸ ਪ੍ਰੋਜੈਕਟ ਅਫਸਰ ਵੱਲੋਂ ਦੱਸਿਆ ਕਿ ਔਰਤਾਂ ਲਈ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਹਲਕਾ ਬਲਾਚੌਰ ਅਧੀਨ ਹੁਣ ਤੱਕ 64300 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਅਧੀਨ ਹੁਣ ਤੱਕ ਲਗਭਗ 57 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਖਾਤਿਆ ਵਿਚ ਅਦਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਹਲਕੇ ਅਧੀਨ ਮਹੀਨਾ ਮਈ 2026 ਦੌਰਾਨ ਸ਼ੁਰੂ ਕੀਤੀ ਗਈ ਸੀ ਅਤੇ ਆਂਗਨਵਾੜੀ ਵਰਕਰਾ ਵੱਲੋਂ ਤਨਦੇਹੀ ਨਾਲ ਸਕੀਮ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਜਲਦ ਹੀ ਸਕੀਮ ਅਧੀਨ ਕੀਤੇ ਗਏ ਪ੍ਰੋਵੀਜ਼ਨ ਅਨੁਸਾਰ ਆਂਗਨਵਾੜੀ ਵਰਕਰਾ ਦੀ ਬਣਦੀ ਪ੍ਰੋਤਸਾਹਨ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆ ਵਿਚ ਅਦਾ ਕਰ ਦਿੱਤੀ ਜਾਵੇਗੀ। ਇਸ ਮੌਕੇ ਰੌਬੀ ਕੰਗ ਨੇ ਸਕੀਮ ਦੀ ਪ੍ਰਗਤੀ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਵੱਲੋਂ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਆਂਗਨਵਾੜੀ ਵਰਕਰਾ ਦੀ ਭੂਮਿਕਾ ਅਤੇ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਸਕੀਮ ਅਧੀਨ ਕੀਤਾ ਕੰਮ ਇੱਕ ਮਿਸਾਲ ਹੈ ਅਤੇ ਭਵਿੱਖ ਵਿਚ ਵੀ ਉਹ ਲੋਕ ਹਿੱਤ ਵਿਚ ਵੀ ਬਿਨ੍ਹਾ ਕਿਸੇ ਭੇਦ-ਭਾਵ ਤੋ ਲਾਭਪਾਤਰੀਆ ਨੂੰ ਸਕੀਮ ਅਧੀਨ ਰਜਿਸਟਰ ਕਰਨ ਲਈ ਹਰ ਸੰਭਵ ਯਤਨ ਕਰਨ।। ਇਸ ਮੌਕੇ ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੀਆ ਆਂਗਨਵਾੜੀ ਵਰਕਰਾ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਗਏ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਇਸ ਸਕੀਮ ਅਧੀਨ ਰਜਿਸਟਰ ਹੋ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਮੌਕੇ ਸਤੀਸ਼ ਕੁਮਾਰ, ਸੁਮਨ ਲਾਲ, ਪ੍ਰਧਾਨ ਨਗਰ ਕੌਂਸਲ ਨਵਾਂਸ਼ਹਿਰ, ਬਲਵਿੰਦਰ ਕੁਮਾਰ ਕੌਂਸਲਰ, ਸ਼ਿਵ ਰਾਮ ਕੌਂਸਲਰ, ਆਤਮਾ ਰਾਮ ਸਰਪੰਚ ਦੁਰਗਾਪੁਰ, ਗੀਤਾ ਦੇਵੀ ਰਾਹੋਂ, ਰਾਜ ਰਾਣੀ, ਹਰਕੇਸ਼ ਰਾਣੀ, ਕਮਲੇਸ਼ ਰਾਣੀ, ਪਰਮਜੀਤ ਕੌਰ, ਅਮਨਦੀਪ ਕੌਰ, ਨੀਲਮ ਕੁਮਾਰੀ, ਸੁਪਰਵਾਈਜ਼ਰਾਂ, ਜਸਪ੍ਰੀਤ ਸਿੰਘ ਅਤੇ ਸਮੂਹ ਆਂਗਨਵਾੜੀ ਵਰਕਰਾਂ ਹਾਜ਼ਰ ਸਨ।