ਪ੍ਰਦੀਪ ਭਨੋਟ, ਨਵਾਂਸ਼ਹਿਰ : ਕੈਂਬਿ੍ਜ ਇੰਟਰਨੈਸ਼ਨਲ ਸਕੂਲ ਕਰੀਹਾ ਵਿਖੇ ਓਪਨ ਟੇਲਂਟ ਹੰਟ ਮੁਕਾਬਲੇ ਕਰਵਾਏ। ਜਿਸ ਵਿਚ ਪਹਿਲੀ ਤੋਂ 12ਵੀਂ ਕਲਾਸ ਤਕ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਜਾਣਕਾਰੀ ਦਿੰਦੇ ਹੋਏ ਪਿੰ੍. ਸੋਨਾਲੀ ਵਾਲੀਆ ਨੇ ਦੱਸਿਆ ਕਿ ਸਮਾਗਮ ਦੀ ਅਗਵਾਈ ਆਕ ਹਾਊਸ ਵੱਲੋਂ ਕੀਤੀ ਗਈ। ਇਸ ਮੁਕਾਬਲੇ 'ਚ ਆਰਟ ਐਂਡ ਕਰਾਫਟ, ਪੇਂਟਿੰਗ, ਮਿਊਜਿਕ, ਡਾਂਸ, ਪਬਲਿਕ ਸਪੀਕਿੰਗ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਜਿਥੇ ਡਾਂਸ ਅਤੇ ਮਿਊਜਿਕ 'ਚ ਭਾਗ ਲਿਆ, ਉਥੇ ਆਰਟ ਐਂਡ ਕਰਾਫਟ ਅਤੇ ਪੇਂਟਿੰਗ ਮੁਕਾਬਲੇ ਰਾਹੀਂ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕੀਤਾ। ਪਬਲਿਕ ਸਪੀਕਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਪੰਜਾਬੀ, ਅੰਗਰੇਜੀ ਅਤੇ ਹਿੰਦੀ ਭਾਸ਼ਾ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਉਨਾਂ੍ਹ ਵੱਲੋਂ ਸਮਾਜ ਅਤੇ ਦੇਸ਼ ਦੇ ਮੱੁਦਿਆਂ 'ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਵੀ ਹਾਜ਼ਰ ਸਨ।