
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਰਾਲੀ ਦੀ ਸੰਭਾਲ ਸੰਬੰਧੀ ਸਿਖਲਾਈ ਕੋਰਸ ਕਰਵਾਇਆ

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ ਜ਼ੋਨ-1 ਲੁਧਿਆਣਾ ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ 19 ਅਗਸਤ ਤੋਂ 25 ਅਗਸਤ ਤੱਕ ਪਿੰਡ ਕੰਗਰੌੜ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ 5 ਦਿਨਾਂ ਸਿਖਲਾਈ ਕੋਰਸ ਲਗਾਇਆ। ਇਸ ਦੌਰਾਨ ਡਾ. ਪ੍ਰਦੀਪ ਕੁਮਾਰ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ-ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਦਸਦਿਆਂ ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਜਸਵਿੰਦਰ ਕੁਮਾਰ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਸਾਰੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲਬਧ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਾ. ਤੇਜਬੀਰ ਸਿੰਘ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਨੂੰ ਯੂਰੀਆ ਅਤੇ ਸ਼ੀਰਾ ਲਗਾ ਕੇ ਸੋਧ ਕਰਨ ਦੇ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਪਸ਼ੂਆਂ ਦੀ ਸਿਹਤ ਅਤੇ ਦੁੱਧ ਪੈਦਾਵਾਰ ਨੂੰ ਬਰਕਰਾਰ ਰੱਖਣ ਲਈ ਪਸ਼ੂਆਂ ਦੀ ਰੋਜ਼ਾਨਾ ਖੁਰਾਕ ਵਿਚ ਧਾਤੂ ਚੂਰੇ ਦੀ ਮਹੱਤਤਾ ’ਤੇ ਖਾਸ ਜ਼ੋਰ ਦਿੱਤਾ। ਇਸ ਸਿਖਲਾਈ ਕੋਰਸ ਦੌਰਾਨ ਪੀਏਯੂ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਖੇਤੀ ਸਾਹਿਤ ਵੀ ਕਿਸਾਨਾਂ ਨੂੰ ਵੰਡਿਆ ਗਿਆ।