ਅਮਰਦੀਪ ਕਾਲਜ ’ਚ ਨਾਟਕ ‘ਪੀੜ੍ਹੀ ਦਰ ਪੀੜ੍ਹੀ’ ਦੀ ਸ਼ਾਨਦਾਰ ਪੇਸ਼ਕਾਰੀ
ਅਮਰਦੀਪ ਕਾਲਜ ਵਿੱਚ ਨਾਟਕ 'ਪੀੜ੍ਹੀ ਦਰ ਪੀੜ੍ਹੀ' ਦੀ ਸ਼ਾਨਦਾਰ ਪੇਸ਼ਕਾਰੀ
Publish Date: Sun, 08 Mar 2026 05:54 PM (IST)
Updated Date: Mon, 09 Mar 2026 04:07 AM (IST)

ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਚ ਪ੍ਰਸਿੱਧ ਨਿਰਦੇਸ਼ਕ ਡਾ. ਲੱਖਾ ਲਹਿਰੀ ਤੇ ਡਾ. ਇੰਦਰਜੀਤ ਕੌਰ ਗੋਲਡੀ ਦੀ ਰਹਿਨੁਮਾਈ ਹੇਠ ਸਾਰਥਕ ਰੰਗਮੰਚ ਪਟਿਆਲਾ ਵਲੋਂ ਇੱਕ ਸੋਲੋ ਨਾਟਕ ਪੀੜ੍ਹੀ ਦਰ ਪੀੜ੍ਹੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਐੱਸਸੀ ਕਮਿਸ਼ਨ ਦੀ ਵਾਈਸ ਚੇਅਰਪਰਸਨ ਹਰਜੋਤ ਕੌਰ ਲੋਹਟੀਆ ਨੂੰ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਆਖਿਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਨਾਟਕ ’ਚ ਸਮਾਜ ਵਿਚ ਆ ਰਹੀਆਂ ਪੀੜ੍ਹੀਆਂ ਦੇ ਵਿਚਕਾਰ ਵਿਚਾਰਾਂ ਦੇ ਫਰਕ ਤੇ ਸਮਾਜਕ ਮੁੱਦਿਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਨਾਟਕ ਵਿਚ ਮੁੱਖ ਪਾਤਰ ਕਰਮਨ ਸਿੱਧੂ ਨੇ ਵੱਖ-ਵੱਖ ਕਿਰਦਾਰਾਂ ਨੂੰ ਆਪ ਹੀ ਬਹੁਤ ਸੁੰਦਰ ਢੰਗ ਨਾਲ ਨਿਭਾਇਆ, ਜਿਸ ਨਾਲ ਦਰਸ਼ਕ ਕਾਫ਼ੀ ਪ੍ਰਭਾਵਿਤ ਹੋਏ। ਨਿਰਦੇਸ਼ਕ ਡਾ. ਲੱਖਾ ਲਹਿਰੀ ਨੇ ਵਿਦਿਆਰਥੀਆਂ ਨੂੰ ਨਾਟਕ ਕਲਾ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਕਲਾ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਮੁੱਖ ਪਾਤਰ ਵਲੋਂ ਨਿਭਾਏ ਗਏ ਕਿਰਦਾਰਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਾਲਜ ਵੱਲੋਂ ਨਾਟਕ ਦੀ ਪੂਰੀ ਟੀਮ ਨੂੰ ਯਾਦ-ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਅੰਤ ਵਿਚ ਪੀਟੀਏ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਢੀਂਡਸਾ ਨੇ ਕਾਲਜ ਆਉਣ ਤੇ ਪੂਰੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਰੰਗਮੰਚੀ ਪ੍ਰੋਗਰਾਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ। ਇਸ ਸਮੁੱਚੇ ਪ੍ਰੋਗਰਾਮ ਦਾ ਆਯੋਜਨ ਅਤੇ ਸੰਚਾਲਨ ਡਾ. ਨਿਰਦੋਸ਼ ਕੌਰ ਨੇ ਬਾਖੂਬੀ ਕੀਤਾ।