ਕਾਲਜ ’ਚ ਦੀਵੇ ਬਣਾਉਣ ਤੇ ਸਜਾਵਟ ਸਬੰਧੀ ਵਰਕਸ਼ਾਪ ਕਰਵਾਈ ਕਾਲਜ 'ਚ ਦੀਵੇ ਬਣਾਉਣ ਅਤੇ ਸਜਾਵਟ ਸੰਬੰਧੀ ਵਰਕਸ਼ਾਪ ਕਰਵਾਈ
Publish Date: Tue, 13 Oct 2026 04:46 PM (IST)
Updated Date: Tue, 13 Oct 2026 04:47 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਕੇ ਆਰਿਆ ਕਾਲਜ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਅਤੇ ਵਾਤਾਵਰਣ ਮੰਤਰਾਲੇ ਅਤੇ ਜੰਗਲਾਤ ਵਿਭਾਗ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਪ੍ਰਿੰ. ਡਾ. ਪੁਨੀਤ ਅਨੇਜਾ ਦੀ ਅਗਵਾਈ ਹੇਠ ਅਤੇ ਕਾਲਜ ਇੰਚਾਰਜ ਇਕੋ ਕਲੱਬ ਪ੍ਰੋ. ਨਵਦੀਪ ਕੌਰ ਦੁਆਰਾ ਵਾਤਾਵਰਣ ਬਚਾਓ ਮੁਹਿੰਮ ਦੇ ਅੰਤਰਗਤ ਕਾਲਜ ਵਿਚ ਦੀਵੇ ਬਣਾਉਣ ਅਤੇ ਸਜਾਵਟ ਦੀ ਵਰਕਸ਼ਾਪ ਕਰਵਾਈ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਅਨੁਕੂਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕ ਸੋਚ ਦਾ ਪ੍ਰਦਰਸ਼ਨ ਕਰਦਿਆਂ ਮਿੱਟੀ ਦੇ ਦੀਵਿਆਂ ਨੂੰ ਵੱਖ-ਵੱਖ ਰੰਗਾਂ ਅਤੇ ਸਜਾਵਟੀ ਸਮੱਗਰੀ ਨਾਲ ਸੁੰਦਰ ਰੂਪ ਦਿੱਤਾ। ਵਿਦਿਆਰਥੀਆਂ ਨੇ ਦੀਵਿਆਂ ਨੂੰ ਆਕਰਸ਼ਕ ਬਣਾਉਣ ਲਈ ਵੱਖ-ਵੱਖ ਡਿਜ਼ਾਈਨਾਂ ਅਤੇ ਰੰਗਾਂ ਦੀ ਵਰਤੋਂ ਕੀਤੀ। ਇਸ ਸਰਗਰਮੀ ਰਾਹੀਂ ਵਿਦਿਆਰਥੀਆਂ ਨੂੰ ਹੱਥੀਂ ਕੰਮ ਕਰਨ, ਰਵਾਇਤੀ ਕਲਾ ਨੂੰ ਸੰਭਾਲਣ ਅਤੇ ਪਲਾਸਟਿਕ ਤੇ ਹੋਰ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੀ ਸਮੱਗਰੀ ਦੀ ਵਰਤੋਂ ਘਟਾਉਣ ਦਾ ਸੰਦੇਸ਼ ਦਿੱਤਾ ਗਿਆ। ਪ੍ਰਿੰ. ਡਾ. ਪੁਨੀਤ ਅਨੇਜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਵਿਦਿਆਰਥੀਆਂ ਵਿਚ ਵਾਤਾਵਰਣ ਸੰਭਾਲ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਅਤੇ ਰਚਨਾਤਮਕਤਾ ਨੂੰ ਵੀ ਨਿਖਾਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਅਨੁਕੂਲ ਤਰੀਕੇ ਅਪਣਾਉਣ ਅਤੇ ਕੁਦਰਤ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਈਕੋ ਕਲੱਬ ਦੁਆਰਾ ਵਿਦਿਆਰਥੀਆਂ ਨੂੰ ਦੀਵੇ ਬਣਾਉਣ ਅਤੇ ਸਜਾਉਣ ਸਬੰਧੀ ਵਿਵਹਾਰਿਕ ਸਿਖਲਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤੀ ਅਤੇ ਵਾਤਾਵਰਣ ਅਨੁਕੂਲ ਸਮੱਗਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਈਕੋ ਕਲੱਬ ਵੱਲੋਂ ਕਰਵਾਈ ਇਹ ਸਰਗਰਮੀ ਵਿਦਿਆਰਥੀਆਂ ਲਈ ਗਿਆਨ ਵਰਧਕ ਅਤੇ ਉਤਸ਼ਾਹਜਨਕ ਰਹੀ। ਇਸ ਰਾਹੀਂ ਵਿਦਿਆਰਥੀਆਂ ਨੂੰ ਸਵੱਛ ਅਤੇ ਹਰਿਆ ਭਰਿਆ ਵਾਤਾਵਰਨ ਬਣਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੁਆਰਾ ਹਿੱਸਾ ਲਿਆ ਅਤੇ ਆਪਣੀ ਕਲਾ ਦਾ ਰਚਨਾਤਮਕ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰੋ. ਕੇਵਲ ਕ੍ਰਿਸ਼ਨ, ਡਾ. ਵਿਸ਼ਾਲ ਪਾਠਕ, ਡਾ. ਜਸਪ੍ਰੀਤ ਕੌਰ, ਪ੍ਰੋ. ਸੁਰਜੀਤ ਕੌਰ, ਡਾ. ਜਸਵੀਰ ਸਿੰਘ, ਪ੍ਰੋ. ਨੀਰਜ ਕਟਾਰੀਆਂ, ਪ੍ਰੋ. ਮੋਨਿਕਾ, ਸ੍ਰੀਕਾਂਤ ਪਾਠਕ ਆਦਿ ਹਾਜ਼ਰ ਸਨ।