ਨਸ਼ੇ ਦਾ ਕਰਦਾ ਇਕ ਨੌਜਵਾਨ ਕਾਬੂ
ਨਸ਼ੇ ਦਾ ਕਰਦਾ ਇਕ ਨੌਜਵਾਨ ਕਾਬੂ
Publish Date: Thu, 19 Mar 2026 06:21 PM (IST)
Updated Date: Fri, 20 Mar 2026 04:10 AM (IST)
ਪੱਤਰ ਪਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਬਲਾਚੌਰ ਵਿਖੇ ਦਰਜ ਮਾਮਲੇ ਸੰਬੰਧੀ ਹੈੱਡ ਕਾਂਸਟੇਬਲ ਅਮਨਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪਿੰਡ ਗਹੂੰਣ ਵੱਲ ਜਾ ਰਹੇ ਸਨ। ਜਦੋਂ ਉਹ ਟੀ-ਪੁਆਇੰਟ ਪਿੰਡ ਗਹੂੰਣ ਨੇੜੇ ਪੁੱਜੇ ਤਾਂ ਉਨ੍ਹਾਂ ਨੇ ਉੱਥੇ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ, ਜਿਸ ਨੇ ਆਪਣਾ ਨਾਂ ਦੀਦਾਰ ਸਿੰਘ ਉਰਫ਼ ਜੱਸੀ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਗਹੂੰਣ ਦੱਸਿਆ। ਪੁਲਿਸ ਵੱਲੋਂ ਨੌਜਵਾਨ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਪਾਈਪ ਨੁਮਾ ਭਾਰਤੀ ਕਰੰਸੀ ਨੋਟ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ।