ਨਸ਼ਾ ਕਰਦਿਆਂ ਇਕ ਨੌਜਵਾਨ ਕਾਬੂ
ਨਸ਼ਾ ਕਰਦਿਆਂ ਇਕ ਨੌਜਵਾਨ ਕਾਬੂ
Publish Date: Sat, 21 Feb 2026 06:32 PM (IST)
Updated Date: Sun, 22 Feb 2026 04:10 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਏਐੱਸਆਈ ਸੰਦੀਪ ਕੁਮਾਰ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਛੋਕਰਾਂ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਏਐੱਸਆਈ ਸੰਦੀਪ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰਾਹੋਂ ਤੋਂ ਬਿਸਤ ਦੋਆਬ ਨਹਿਰ ਦੇ ਨਾਲ ਨਾਲ ਗੁਰੂ ਨਾਨਕ ਪੁਰਾ ਸਾਈਡ ਨੂੰ ਜਾ ਰਹੇ ਸੀ, ਜਦੋਂ ਪੁਲਿਸ ਪਾਰਟੀ ਨੇ ਰੇਲਵੇ ਫਾਟਕ ਕਰਾਸ ਕੀਤਾ ਤਾਂ ਸੜਕ ਦੇ ਖੱਬੇ ਪਾਸੇ ਕੱਚੀ ਪਹੀ ਦੇ ਕਿਨਾਰੇ ਇੱਕ ਨੌਜਵਾਨ ਆਪਣੇ ਹੱਥ ਵਿਚ ਫੜੀ ਇੱਕ ਪੰਨੀ ਹੇਠਾਂ ਲਾਈਟਰ ਬਾਲ ਕੇ ਧੂੰਆਂ ਸੁੰਘਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਰੁਕਦੀ ਦੇਖ ਕੇ ਨੌਜਵਾਨ ਲਾਈਟਰ, ਪੰਨੀ ਅਤੇ ਪਾਈਪ ਜ਼ਮੀਨ ਪਰ ਸੁੱਟ ਕੇ ਖੜ੍ਹਾ ਹੋ ਗਿਆ, ਜੋ ਭੱਜਣ ਲੱਗਾ ਸੀ, ਜਿਸ ਨੂੰ ਕਾਬੂ ਕਰ ਕੇ ਨਾਮ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਛੋਕਰਾਂ ਦੱਸਿਆ। ਪੁਲਿਸ ਨੇ ਉਸ ਵੱਲੋਂ ਜ਼ਮੀਨ ’ਤੇ ਸੁੱਟੇ ਇੱਕ ਲਾਈਟਰ, ਇੱਕ ਹੈਰੋਇਨ ਅਲੂਦ ਪੰਨੀ ਤੇ ਇੱਕ 10 ਰੁਪਏ ਦੇ ਨੋਟ ਦਾ ਪਾਇਪ ਬਰਾਮਦ ਹੋਇਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।