ਨਸ਼ਾ ਕਰਦਿਆਂ ਇਕ ਨੌਜਵਾਨ ਕਾਬੂ
ਨਸ਼ਾ ਕਰਦਿਆਂ ਇਕ ਨੌਜਵਾਨ ਕਾਬੂ
Publish Date: Thu, 26 Feb 2026 06:31 PM (IST)
Updated Date: Fri, 27 Feb 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਨਸ਼ਾ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਵਿਖੇ ਦਰਜ ਮਾਮਲੇ ਅਨੁਸਾਰ ਐੱਚਸੀ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੌਰਾਨ ਪੋਜੇਵਾਲ ਤੋਂ ਵਾਇਆ ਸੜੋਆ ਹੁੰਦੇ ਹੋਏ ਪਿੰਡ ਆਲੋਵਾਲ ਸਾਇਡ ਨੂੰ ਜਾ ਰਹੇ ਸੀ, ਜਦੋਂ ਪਿਲਸ ਪਾਰਟੀ ਨਿਜੀ ਸਕੂਲ ਸੜੋਆ ਤੋਂ ਥੋੜਾ ਅੱਗੇ ਮੋੜ ’ਤੇ ਪੁੱਜੀ ਤਾਂ ਡੇਕ ਦੇ ਦਰੱਖਤ ਲਾਗੇ ਬੈਠਾ ਇਕ ਨੌਜਵਾਨ ਸਿਲਵਰ ਦੇ ਪੇਪਰ ਦੀ ਪੰਨੀ ਹੇਠ ਲਾਈਟਰ ਜਲਾ ਕੇ ਨਸ਼ਾ ਕਰਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪੇਪਰ ਦੀ ਪੰਨੀ, ਲਾਈਟਰ ਤੇ 10 ਰੁਪਏ ਦਾ ਕਰੰਸੀ ਨੋਟ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਕਾਬੂ ਕਰ ਕੇ ਨਾਂ-ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸਤਵਿੰਦਰ ਸਿੰਘ ਉਰਫ ਮਾਣੋ ਪੁੱਤਰ ਬਲਵੀਰ ਸਿੰਘ ਵਾਸੀ ਐਮਾਂ ਦੱਸਿਆ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।