ਨਸ਼ਾ ਕਰਦਿਆਂ ਇਕ ਨੌਜਵਾਨ ਕਾਬੂ
ਨਸ਼ਾ ਕਰਦਿਆਂ ਇਕ ਨੌਜਵਾਨ ਕਾਬੂ
Publish Date: Fri, 10 Apr 2026 05:12 PM (IST)
Updated Date: Sat, 11 Apr 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਨਸ਼ਾ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਬਹਿਰਾਮ ਦੇ ਐੱਸਆਈ ਬਲਵੀਰ ਰਾਮ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸੂੰਢ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸ਼ਮਸ਼ਾਨ ਘਾਟ ਵਿਚ ਇਕ ਵਿਅਕਤੀ ਹੈਰੋਇੰਨ ਪੀ ਰਿਹਾ ਹੈ। ਤਾਂ ਜਦੋਂ ਪੁਲਿਸ ਪਾਰਟੀ ਦੀ ਗੱਡੀ ਸ਼ਮਸ਼ਾਨਘਾਟ ਸੁੰਢ ਪੁੱਜੀ ਤਾਂ ਇਕ ਨੌਜਵਾਨ ਬੈਠਾ ਲਾਈਟਰ ਨਾਲ ਅੱਗ ਵਾਲ ਕੇ ਚਮਕੀਲੀ ਪੰਨੀ ਪਰ ਕੋਈ ਪਾਇਪਨੁਮਾ ਚੀਜ਼ ਨਾਲ ਕੁਝ ਸੁੰਘਦਾ ਦਿਖਾਈ ਦਿੱਤਾ, ਜਿਸ ਨੂੰ ਸਾਥੀ ਕਰਮਚਾਰੀ ਦੀ ਮਦਦ ਨਾਲ ਕਾਬੂ ਕਰ ਕੇ ਨਾਂ-ਪਤਾ ਪੁੱਛਿਆ। ਉਸ ਨੇ ਆਪਣਾ ਨਾਂ ਲਵਪ੍ਰੀਤ ਪੁੱਤਰ ਕੇਵਲ ਰਾਮ ਵਾਸੀ ਲਾਦੀਆ ਦੱਸਿਆ। ਪੁਲਿਸ ਨੇ ਲਵਪ੍ਰੀਤ ਦੇ ਕਬਜ਼ੇ ’ਚੋਂ ਸੜੀ ਹੋਈ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਪਾਈਪਨੁਮਾ ਬਰਾਮਦ ਹੋਣ ’ਤੇ ਮੁਕੱਦਮਾ ਦਰਜ ਰਜਿਸਟਰ ਕਰ ਕੇ ਮੁੱਢਲੀ ਤਫਤੀਸ਼ ਅਮਲ ’ਚ ਲਿਆਂਦੀ ਗਈ।