15 ਗ੍ਰਾਮ ਹੈਰੋਇਨ ਤੇ 50 ਨਸ਼ੇ ਵਾਲੀਆਂ ਗੋਲੀਆਂ ਸਣੇ 1 ਕਾਬੂ
15 ਗ੍ਰਾਮ ਹੈਰੋਇਨ ਤੇ 50 ਨਸ਼ੀਲੀਆਂ ਗੋਲੀਆਂ ਸਣੇ ਇਕ ਨੌਜਵਾਨ ਕਾਬੂ
Publish Date: Fri, 23 Jan 2026 05:20 PM (IST)
Updated Date: Sat, 24 Jan 2026 04:06 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਨੌਜਵਾਨ ਨੂੰ 15 ਗ੍ਰਾਮ ਹੈਰੋਇਨ ਅਤੇ 50 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੇ ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਜਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਹੱਪੋਵਾਲ ਵਲ ਜਾ ਰਹੇ ਸਨ, ਜਦੋਂ ਪਿੰਡ ਕਜਲਾ ਦੇ ਸ਼ਮਸ਼ਾਨਘਾਟ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਨੌਜਵਾਨ ਨੂੰ ਦੇਖਿਆ ਜਿਹੜਾ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਵਜ਼ਨਦਾਰ ਲਿਫਾਫਾ ਘਾਹ ਫੂਸ ਵਿਚ ਸੁੱਟ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਕਰਨ ਰਾਮ ਉਰਫ਼ ਅੱਲਾ ਪੁੱਤਰ ਬਲਵਿੰਦਰ ਰਾਮ ਵਾਸੀ ਪਿੰਡ ਸੱਲ ਖੁਰਦ ਦੱਸਿਆ, ਜਦੋਂ ਉਸ ਵੱਲੋਂ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਵਿਚੋਂ 15 ਗ੍ਰਾਮ ਹੈਰੋਇਨ ਅਤੇ ਨਸ਼ੇ ਦੀਆਂ 50 ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।