20 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
20 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
Publish Date: Sat, 07 Feb 2026 03:51 PM (IST)
Updated Date: Sat, 07 Feb 2026 03:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਅਕਤੀ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਹੈੱਡ ਕਾਂਸਟੇਬਲ ਲਖਜਿੰਦਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਪਿੰਡ ਲੰਗੜੋਆ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਲੰਗੜੋਆ ਬਾਈਪਾਸ ਪੁੱਜੇ ਤਾਂ ਉਨ੍ਹਾਂ ਨੇ ਪਿੰਡ ਕਿਸ਼ਨਪੁਰਾ ਮੋੜ ਤੇ ਇਕ ਨੌਜਵਾਨ ਨੂੰ ਖੜ੍ਹੇ ਦੇਖਿਆ ਜਿਹੜਾ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਪਹਿਨੇ ਹੋਏ ਪਜਾਮੇ ਦੀ ਖੱਬੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫਾਫੀ ਸੜਕ ਕਿਨਾਰੇ ਘਾਹ-ਫੂਸ ਵਿਚ ਸੁੱਟ ਕੇ ਖਿਸਕਣ ਲੱਗਾ। ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਂਅ ਰਮਨਦੀਪ ਗਰਗ ਉਰਫ਼ ਰੰਮੀ ਪੁੱਤਰ ਸੋਹਣ ਲਾਲ ਵਾਸੀ ਪਿੰਡ ਕਿਸ਼ਨਪੁਰਾ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ। ਹੈੱਡ ਕਾਂਸਟੇਬਲ ਲਖਜਿੰਦਰ ਨੇ ਦੱਸਿਆ ਕਿ ਕਥਿਤ ਮੁਲਜਮ ਰਮਨਦੀਪ ਗਰਗ ਦੇ ਖਿਲਾਫ ਪਹਿਲਾ ਵੀ 5 ਮਾਮਲੇ ਦਰਜ ਹਨ।