20 ਨਸ਼ੇ ਵਾਲੀਆਂ ਗੋਲੀਆਂ ਸਮੇਤ 1 ਨੌਜਵਾਨ ਕਾਬੂ
20 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
Publish Date: Sun, 15 Feb 2026 06:42 PM (IST)
Updated Date: Mon, 16 Feb 2026 04:09 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਨੌਜਵਾਨ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ਼ ਮਾਮਲੇ ਅਨੁਸਾਰ ਐੱਸਆਈ ਕੇਵਲ ਕ੍ਰਿਸਨ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਮੂਸਾਪੁਰ ਪੁੱਲੀ ਤੋਂ ਪਿੰਡ ਅਮਰਗੜ ਵੱਲ ਨੂੰ ਮੁੱੜੇ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਆਪਣੇ ਵੱਲ ਆਉਂਦੀ ਦੇਖ ਕੇ ਆਪਣੇ ਪਹਿਨੇ ਹੋਏ ਪਜਾਮਾ ਰੰਗ ਕਾਲਾ ਦੀ ਖੱਬੀ ਜੇਬ ਵਿੱਚੋਂ ਇਕ ਪਾਰਦਰਸ਼ੀ ਲਿਫਾਫਾ ਸੜਕ ਕਿਨਾਰੇ ਪਰ ਸੁੱਟ ਦਿੱਤੀ। ਉਸ ਨੌਜਵਾਨ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸਨੀ ਪੁੱਤਰ ਨੀਤਾ ਗਿਰੀ ਵਾਸੀ ਗਲੀ ਨੰਬਰ 17 ਨਵੀ ਅਬਾਦੀ ਨਵਾਸ਼ਹਿਰ ਦੱਸਿਆ। ਉਸ ਵੱਲੋਂ ਸੁੱਟੇ ਲਿਫਾਫੇ ਨੂੰ ਚੁੱਕ ਕੇ ਚੈੱਕ ਕਰਨ ’ਤੇ ਵਿੱਚੋਂ ਕੁੱਲ 20 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।