20 ਨਸ਼ੀਲੀਆਂ ਗੋਲੀਆਂ ਸਮੇਤ ਇਕ ਅੜਿੱਕੇ
20 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
Publish Date: Thu, 19 Feb 2026 07:00 PM (IST)
Updated Date: Fri, 20 Feb 2026 04:10 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਏਐੱਸਆਈ ਸੁਦਾਗਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰਾਹੋਂ ਤੋਂ ਘੱਕੇਵਾਲ ਰੋਡ ਹੁੰਦੇ ਹੋਏ, ਉਪਲ ਫਾਰਮ ਹੋ ਕੇ ਰਾਹੋਂ-ਨਵਾਂਸ਼ਹਿਰ ਮੇਨ ਰੋਡ ਵੱਲ ਨੂੰ ਜਾ ਰਹੇ ਸੀ। ਤਾਂ ਜਦੋਂ ਪੁਲਿਸ ਪਾਰਟੀ ਨੇੜੇ ਰਜੈਂਸੀ ਪਾਰਕ ਰਾਹੋਂ ਪੁੱਜੀ ਤਾਂ ਗੱਡੀ ਦੀ ਚਲਦੀਆਂ ਲਾਈਟਾਂ ਵਿਚ ਸਾਹਮਣੇ ਰਾਹੋਂ-ਨਵਾਂਸ਼ਹਿਰ ਮੇਨ ਰੋਡ ਵਲੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਉਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਆਪਣੇ ਨਜਦੀਕ ਆਉਂਦੇ ਦੇਖ ਘਬਰਾ ਕੇ ਆਪਣੇ ਪਹਿਣੇ ਹੋਏ ਪਜਾਮਾ ਲੋਅਰ ਦੀ ਖੱਬੀ ਜੇਬ ’ਚੋਂ ਆਪਣੇ ਖੱਬੇ ਹੱਥ ਨਾਲ ਇੱਕ ਵਜਨਦਾਰ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਆਪਣੇ ਖੱਬੇ ਪਾਸੇ ਸੜਕ ਕਿਨਾਰੇ ਘਾਹ ਫੂਸ ਪਰ ਸੁੱਟ ਦਿੱਤੀ ਤੇ ਹਨੇਰੇ ਦਾ ਫਇਦਾ ਚੁੱਕਦੇ ਮੌਕੇ ਤੋਂ ਖਿਸਕਣ ਲੱਗਾ, ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰ ਕੇ ਨਾਮ-ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਹਰਦੀਪ ਕੁਮਾਰ ਉਰਫ ਦੀਪਾ ਪੁੱਤਰ ਬਲਦੇਵ ਰਾਮ ਵਾਸੀ ਬਹਿਲੂਰ ਕਲਾਂ ਦੱਸਿਆ। ਉਸ ਵੱਲੋਂ ਸੁੱੱਟੀ ਪਾਰਦਰਸ਼ੀ ਮੋਮੀ ਲਿਫਾਫੀ ਵਿਚੋਂ20 ਨਸ਼ੀਲੀਆਂ ਗੋਲੀਆਂ ਬਖਾਮਜ ਗੋਈਆਂ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।