20.5 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
20.5 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Publish Date: Thu, 08 Jan 2026 04:12 PM (IST)
Updated Date: Fri, 09 Jan 2026 04:03 AM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਪੁਲਿਸ ਨੇ 20.5 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਕਾਠਗੜ੍ਹ ਦੇ ਮੁੱਖ ਅਫਸਰ ਸਬ-ਇੰਸਪੈਕਟਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਸ਼ਕ ਦੀ ਬਿਨਾਂ ਤੇ ਕਾਬੂ ਕਰਕੇ ਜਦੋਂ ਉਸ ਦਾ ਨਾਂਅ ਪਤਾ ਪੁਛਿਆ ਤਾਂ ਉਸ ਨੇ ਆਪਣਾ ਨਾਂਅ ਰਾਜਵੀਰ ਉਰਫ ਵੀਰ ਪੁੱਤਰ ਮੁੰਨਾ ਲਾਲ ਵਾਸੀ ਗਲੀ ਨੰਬਰ 9 ਨੇੜੇ ਪਾਰਸ ਸਕੂਲ ਗਗਨ ਨਗਰ ਗਿਆਸਪੁਰਾ ਜ਼ਿਲ੍ਹਾ ਲੁਧਿਆਣਾ ਦੱਸਿਆ। ਉਸ ਨੌਜਵਾਨ ਦੀ ਤਲਾਸ਼ੀ ਦੌਰਾਨ 20.5 ਗ੍ਰਾਮ ਹੈਰੋਇੰਨ ਬਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਰਾਜਵੀਰ ਉਰਫ ਵੀਰ ਦੇ ਖ਼ਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।