2.60 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
2.60 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Publish Date: Sun, 11 Jan 2026 04:31 PM (IST)
Updated Date: Mon, 12 Jan 2026 04:03 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ 2.60 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਦੀ ਐੱਸਐੱਚਓ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਏਐੱਸਆਈ ਪੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੌਰਾਨ ਪਿੰਡ ਪੋਜੇਵਾਲ ਤੋਂ ਸਤਿਸੰਗ ਘਰ ਤੋਂ ਥੋੜਾ ਅੱਗੇ ਪੁੱਜੀ ਤਾਂ ਇੱਕ ਨੌਜਵਾਨ ਮੇਨ ਸੜਕ ਵੱਲੋਂ ਪੈਦਲ ਆਉਂਦਾ ਦਿਖਾਈ ਦਿੱਤਾ ਤਾਂ ਨੌਜਵਾਨ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਖੱਬੀ ਜੇਬ ਵਿੱਚੋਂ ਕੋਈ ਵਸਤੂ ਕੱਢ ਕੇ ਥੱਲੇ ਸੁੱਟ ਦਿੱਤੀ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਮ ਵਰਿੰਦਰ ਸਿੰਘ ਉਰਫ ਗੱਗੂ ਪੁੱਤਰ ਨਛੱਤਰ ਸਿੰਘ ਵਾਸੀ ਦੁਡੀਕੇ ਰੋਡ ਅਜੀਤਵਾਲ ਥਾਣਾ ਅਜੀਤਵਲ ਜਿਲ੍ਹਾ ਮੋਗਾ ਹਾਲ ਵਾਸੀ ਖਵਾਜਕੇ ਥਾਣਾ ਮਿਹਰਬਾਨ ਜਿਲ੍ਹਾ ਲੁਧਿਆਣਾ ਦੱਸਿਆ। ਉਕਤ ਨੌਜਵਾਨ ਵੱਲੋਂ ਸੁੱਟੀ ਵਸਤੂ ਨੂੰ ਚੈੱਕ ਕਰਨ ਤੇ ਵਿੱਚੋਂ 2.60 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।