3 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
3 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Publish Date: Sun, 08 Feb 2026 03:23 PM (IST)
Updated Date: Sun, 08 Feb 2026 03:26 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਅਜੇ ਪਾਲ ਸਿੰਘ ਨੇ ਦੱਸਿਆ ਕਿ ਅਮ੍ਰਿਤ ਪਾਲ ਉਰਫ ਕਾਲਾ ਪੁੱਤਰ ਜਰਨੈਲ ਸਿੰਘ ਵਾਸੀ ਇਬਰਾਹਿਮ ਬਸਤੀ ਨਵਾਂਸ਼ਹਿਰ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏਐੱਸਆਈ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਨ ਦਾਣਾ ਮੰਡੀ ਨਵਾਂਸ਼ਹਿਰ ਵਿਚੋਂ ਹੋਕੇ ਇਬਰਾਹਿਮ ਬਸਤੀ ਨੂੰ ਜਾ ਰਹੇ ਸੀ ਤਾਂ ਸਰਕਾਰੀ ਸਕੂਲ ਤੋਂ ਕਰੀਬ 50 ਗੱਜ ਪਿੱਛੇ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ। ਜੋ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਕੇ ਆਪਣੇ ਹੱਥ ਵਿਚ ਫੜੀ ਕੋਈ ਵਸਤੂ ਸੁੱਟ ਕੇ ਪਿੱਛੇ ਲੱਗੇ ਵਾਟਰ ਵਰਕਸ ਦੇ ਟਿਊਬਵੈੱਲ ਦੇ ਅੰਦਰ ਵੜਣ ਲੱਗਾ। ਜਿਸ ਨੂੰ ਕਾਬੂ ਕਰਕੇ ਨਾਂਅ ਪਤਾ ਪੁਛਿਆ ਤਾਂ ਉਸਨੇ ਆਪਣਾ ਨਾਂਅ ਅਮ੍ਰਿਤ ਪਾਲ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਕਰਨ ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।