ਨਸ਼ੇ ਦੀਆਂ 30 ਗੋਲੀਆਂ ਸਮੇਤ ਨੌਜਵਾਨ ਕਾਬੂ
ਨਸ਼ੇ ਦੀਆਂ 30 ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
Publish Date: Mon, 23 Mar 2026 05:04 PM (IST)
Updated Date: Tue, 24 Mar 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਵੱਲੋਂ ਇਕ ਨੌਜਵਾਨ ਨੂੰ ਨਸ਼ੇ ਦੀਆਂ 30 ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਦੇ ਏਐਸਆਈ ਲਖਵੀਰ ਚੰਦ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨਵੀਂ ਲੱਕੜ ਮੰਡੀ ਬਲਾਚੌਰ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਨੇ ਗੁਜਰਾਂ ਦੇ ਡੇਰੇ ਨੇੜੇ ਖੜ੍ਹੇ ਇਕ ਨੌਜਵਾਨ ਦੇਖਿਆ ਜਿਹੜਾ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫਾਫੀ ਘਾਹ-ਫੂਸ ਵਿਚ ਸੁੱਟ ਕੇ ਖਿਸਕਣ ਲੱਗਾ। ਜਿਸ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਣ ਤੇ ਉਸ ਨੇ ਆਪਣਾ ਨਾਂਅ ਵਰਿੰਦਰ ਸਿੰਘ ਉਰਫ਼ ਮਨੀਸ਼ ਪੁੱਤਰ ਹਰਬੰਸ ਸਿੰਘ ਵਾਸੀ ਮੰਢਿਆਣੀ ਰੋਡ ਬਲਾਚੌਰ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਵਿਚੋਂ ਨਸ਼ੇ ਦੀਆਂ ਪਾਬੰਦੀਸ਼ੁਦਾ 30 ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਕਾਬੂ ਕੀਤੇ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।