30 ਨਸ਼ੇ ਵਾਲੀਆਂ ਗੋਲੀਆਂ ਸਮੇਤ 1 ਨੌਜਵਾਨ ਕਾਬੂ
30 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
Publish Date: Tue, 20 Jan 2026 05:18 PM (IST)
Updated Date: Wed, 21 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਇਕ ਨੌਜਵਾਨ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਐੱਸਆਈ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੰਗਾ ਰੋਡ ਨਵਾਂਸ਼ਹਿਰ ਦੇ ਰੇਲਵੇ ਫਾਟਕ ਤੋਂ ਹੁੰਦੇ ਹੋਏ ਫੋਕਲ ਪੁਆਇੰਟ ਵਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਫੋਕਲ ਪੁਆਇੰਟ ਨੇੜੇ ਬੰਦ ਪਏ ਸਟੋਰ ਵੱਲੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਘਾਹ-ਫੂਸ ਵਿਚ ਇਕ ਪਾਰਦਰਸ਼ੀ ਲਿਫਾਫੀ ਸੁੱਟ ਦੇ ਦੇਖਿਆ, ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰ ਕੇ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਨਵਦੀਪ ਸਿੰਘ ਪੁੱਤਰ ਬਲਵੀਰ ਸਿੰਘ ਹਾਲ ਵਾਸੀ ਗੁਰੂ ਤੇਗ ਬਹਾਦਰ ਨਗਰ ਨਵਾਂਸ਼ਹਿਰ ਦੱਸਿਆ, ਜਦੋਂ ਪੁਲਿਸ ਨੇ ਨੌਜਵਾਨ ਵੱਲੋਂ ਸੁੱਟੀ ਗਈ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਨਸ਼ੇ ਦੀਆਂ 30 ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।