3.25 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
3.25 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Publish Date: Fri, 16 Jan 2026 05:59 PM (IST)
Updated Date: Sat, 17 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਵੱਲੋਂ ਇਕ ਨੌਜਵਾਨ ਨੂੰ 3.25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਥਾਣਾ ਮੁਕੰਦਪੁਰ ਦੇ ਐੱਸਐੱਚਓ ਮਹਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸਰਹਾਲ ਕਾਜੀਆਂ ਲਿੰਕ ਰੋਡ ਤੇ ਜਾ ਰਹੇ ਸਨ। ਜਦੋਂ ਉਹ ਪਿੰਡ ਜਗਤਪੁਰ ਦੇ ਗੇਟ ਨੇੜੇ ਬਣੇ ਬੱਸ ਅੱਡੇ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਬੱਸ ਅੱਡੇ ਦੇ ਕਮਰੇ ਚੋਂ ਇਕ ਨੌਜਵਾਨ ਨੂੰ ਨਿਕਲਦੇ ਦੇਖਿਆ, ਜਿਹੜਾ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਇਕ ਲਿਫਾਫੀ ਘਾਹ-ਫੂਸ ਵਿਚ ਸੁੱਟ ਕੇ ਪਿੱਛੇ ਮੁੜਨ ਲੱਗਾ। ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁੱਛਣ ਤੇ ਉਸ ਨੇ ਆਪਣਾ ਨਾਂਅ ਲਵਲੀਨ ਕੁਮਾਰ ਉਰਫ ਲਵਲੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਜਗਤਪੁਰ ਦੱਸਿਆ। ਜਦੋਂ ਪੁਲਿਸ ਨੇ ਕਥਿਤ ਮੁਲਜ਼ਮ ਵੱਲੋਂ ਸੁੱਟੀ ਗਈ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 3.25 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੇ ਪੁਲਿਸ ਵੱਲੋਂ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।