ਪਾਬੰਦੀਸ਼ੁਦਾ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਨੌਜਵਾਨ ਕਾਬੂ
45 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ
Publish Date: Mon, 16 Feb 2026 05:03 PM (IST)
Updated Date: Tue, 17 Feb 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਵੱਲੋਂ ਇਕ ਨੌਜਵਾਨ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਏਐੱਸਆਈ ਮੋਹਨ ਲਾਲ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਘੱਕੇਵਾਲ ਰੋਡ ਤੋਂ ਬਿਸਤ ਦੁਆਬ ਨਹਿਰ ਦੇ ਨਾਲ-ਨਾਲ ਲਿੰਕ ਰੋਡ ਤੋਂ ਪਿੰਡ ਛੋਕਰਾਂ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਧਾਰਮਿਕ ਸਥਾਨ ਪੀਰ ਸਈਦ ਮਹਿਬੂਬ ਸ਼ਾਹ ਆਲਮ ਦੇ ਮੋੜ ਕੋਲ ਪੁੱਜੇ ਤਾਂ ਸਾਹਮਣੇ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਦੇਖਿਆ। ਜਿਹੜਾ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਆਪਣੀ ਪੈਂਟ ਦੀ ਜੇਬ ’ਚੋਂ ਇਕ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਪਿੱਛੇ ਨੂੰ ਖਿਸਕਣ ਲੱਗੇ ਕਾਬੂ ਕਰ ਲਿਆ। ਉਸ ਨੇ ਆਪਣਾ ਨਾਂ ਤੇਜਪਾਲ ਪੁੱਤਰ ਪਵਨ ਕੁਮਾਰ ਵਾਸੀ ਨੇੜੇ ਸ਼ਿਵ ਮੰਦਰ ਖੋਸਲਾ ਮੁਹੱਲਾ ਰਾਹੋਂ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੀ ਗਈ ਲਿਫਾਫੀ ’ਚੋਂ ਕੁੱਲ ਪਾਬੰਦੀਸ਼ੁਦਾ 45 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।