7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
7 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Publish Date: Sat, 24 Jan 2026 04:22 PM (IST)
Updated Date: Sun, 25 Jan 2026 04:04 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਥਾਣਾ ਸਿਟੀ ਬੰਗਾ ਦੇ ਏਐੱਸਆਈ ਜਸਕਰਨ ਸਿੰਘ ਸਮੇਤ ਸੀਨੀਅਰ ਕਾਂਸਟੇਬਲ ਹੈਪੀ, ਸੀਨੀਅਰ ਮਹਿਲਾ ਕਾਂਸਟੇਬਲ ਅੰਜਨਾ ਕੁਮਾਰੀ ਤੇ ਪੰਜਾਬ ਹੋਮਗਾਰਡ ਇੰਦਰਜੀਤ ਸਿੰਘ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਸਰਕਾਰੀ ਗੱਡੀ ’ਚ ਮੁਕੰਦਪੁਰ ਰੋਡ ਤੋਂ ਪਿੰਡ ਗੋਸਲਾ ਨਹਿਰ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੂੰ ਦੇਖਿਆ ਜਿਹੜਾ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ ਤੇ ਆਪਣੇ ਹੱਥ ਵਿਚ ਫੜੀ ਪਾਰਦਰਸ਼ੀ ਲਿਫਾਫੀ ਘਾਹ-ਫੂਸ ’ਚ ਸੁੱਟ ਕੇ ਪਿੱਛੇ ਨੂੰ ਭੱਜਣ ਲੱਗਾ ਸੀ ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁੱਛਣ ’ਤੇ ਉਸ ਨੇ ਆਪਣਾ ਨਾਂ ਜਸਕੀਰਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮੁਹੱਲਾ ਗਾਂਧੀ ਨਗਰ ਬੰਗਾ ਦੱਸਿਆ। ਪੁਲਿਸ ਨੇ ਨੌਜਵਾਨ ਵੱਲੋਂ ਸੁੱਟੀ ਲਿਫਾਫੀ ’ਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਕਥਿਤ ਮੁਲਜ਼ਮ ਜਸਕੀਰਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।