- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਭਲਾਈ ਨੀਤੀਆਂ ਸਦਕਾ 2027 'ਚ ਮੁੜ ਜਿੱਤੇਗੀ ਆਮ ਆਦਮੀ ਪਾਰਟੀ-ਚੇਚੀ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵੱਲੋਂ ਪਿੰਡ ਆਸਰੋਂ ਵਿਖੇ ਲੋਕ ਮਿਲਣੀ ਕੀਤੀ। ਪਿੰਡ ਪਹੁੰਚਣ ਤੇ ਸਮੁਚੀ ਗ੍ਰਾਮ ਪੰਚਾਇਤ, ਸਰਪੰਚ ਬਲਵਿੰਦਰ ਸਿੰਘ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਐਡਵੋਕੇਟ ਸੰਜੀਵ ਚੇਚੀ ਨੇ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਸ਼ਾਨਦਾਰ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਸਦਕਾ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ।।ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੂਬੇ ਦੇ ਹਰ ਵਰਗ ਦੇ ਲੋਕ ਲਾਭ ਪ੍ਰਾਪਤ ਕਰ ਰਹੇ ਹਨ।।ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਹੀ ਅਸਲ ਲੋਕ ਸੇਵਾ ਹੈ। ਪਿੰਡਾਂ ਵਿਚ ਲੋਕ ਮਿਲਣੀਆਂ ਕਰਨ ਦਾ ਮੁੱਖ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ