ਐਡਵੋਕੇਟ ਸੰਜੀਵ ਚੇਚੀ ਨੇ ਮਾਲੇਵਾਲ ਕੰਢੀ ਵਿਖੇ ਕੀਤੀ ਲੋਕ ਮਿਲਣੀ ਆਪ ਪਾਰਟੀ ਦੇ ਐਡਵੋਕੇਟ ਸੰਜੀਵ ਚੇਚੀ ਨੇ ਮਾਲੇਵਾਲ ਕੰਢੀ ਵਿਖੇ ਕੀਤੀ ਲੋਕ ਮਿਲਣੀ
Publish Date: Mon, 12 Oct 2026 04:51 PM (IST)
Updated Date: Tue, 13 Oct 2026 04:05 AM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਹਲਕਾ ਬਲਾਚੌਰ ਦੇ ਪਿੰਡ ਮਾਲੇਵਾਲ ਕੰਢੀ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵੱਲੋਂ ਲੋਕ ਮਿਲਣੀ ਕਰਦਿਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਾਣ ਕੇ ਸੰਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਵੱਲੋਂ ਧਿਆਨ ਵਿਚ ਲਿਆਂਦੀਆਂ ਸਮੱਸਿਆਵਾਂ ਨੂੰ ਸੰਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਤਾਂ ਜੋ ਇਨ੍ਹਾਂ ਦਾ ਜਲਦੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹਲਕਾ ਬਲਾਚੌਰ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਹੋਰ ਅੱਗੇ ਲਿਜਾਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਹਰਵਿੰਦਰ ਭਾਟੀਆ, ਜਗਦੀਪ ਰਾਮ ਸਰਪੰਚ, ਜਸਪਾਲ ਕਾਕਾ ਪ੍ਰਧਾਨ, ਮਦਨ ਲਾਲ, ਸਤਪਾਲ ਫੌਜੀ, ਪਰਮਿੰਦਰ ਪੰਚ, ਬਲਵੀਰ ਪੀਪੀ, ਸਤਪਾਲ ਮੈਨੇਜਰ, ਤਰਸੇਮ ਦਾਸ, ਪ੍ਰਕਾਸ਼ ਭੁੰਬਲਾ, ਗੁਰਦਾਸ, ਨੀਟੂ ਪੀਪੀ, ਉਮੀ ਪ੍ਰਧਾਨ, ਗੰਗਾ ਰਾਮ ਪੰਚ, ਪਵਨ ਕੁਮਾਰ, ਸੋਨੀ ਭੁੰਬਲਾ, ਰਾਮ ਸਰੂਪ ਫੌਜੀ, ਗੁਰਦਿਆਲ ਠੇਕੇਦਾਰ, ਗੁਰਦੇਵ ਸਿੰਘ, ਰਾਮਸ਼ਰਨ ਚੌਧਰੀ, ਰਾਮ ਪ੍ਰਕਾਸ਼, ਸੁਰੇਸ਼ ਕੁਮਾਰ, ਹਰਮਨਸ਼ਰਨ ਭੁੰਬਲਾ, ਸੁਖਿੰਦਰ ਭਾਟੀਆ ਤੇ ਪਿੰਡ ਵਾਸੀ ਮੌਜੂਦ ਸਨ।