ਸਰਕਾਰ ਨੇ ਔਰਤਾਂ ਲਈ ਲਿਆ ਇਤਿਹਾਸਕ ਫੈਸਲਾ : ਕਟਾਰੀਆ
ਆਪ ਸਰਕਾਰ ਨੇ ਔਰਤਾਂ ਲਈ ਦਾ ਲਿਆ ਇਤਿਹਾਸਕ ਫੈਸਲਾ-ਸੰਤੋਸ਼ ਕਟਾਰੀਆ
Publish Date: Sun, 08 Mar 2026 08:21 PM (IST)
Updated Date: Mon, 09 Mar 2026 04:13 AM (IST)

ਮੇਰੀ ਰਸੋਈ ਸਕੀਮ ਤਹਿਤ ਕਣਕ ਦੇ ਨਾਲ ਮਿਲੇਗੀ ਫੂਡ ਕਿੱਟ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1000/1500 ਰੁਪਏ ਦੇਣ ਸਬੰਧੀ ਲਿਆ ਫੈਸਲਾ ਇਤਿਹਾਸਿਕ ਹੈ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ, ਆਪ ਦੀ ਸੀਨੀਅਰ ਨੇਤਾ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਪੂਰਾ ਕਰ ਦਿੱਤਾ ਹੈ। ਆਪ ਸਰਕਾਰ ਹਮੇਸ਼ਾ ਹੀ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ। ਆਪ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਐੱਸਸੀ ਵਰਗ ਨਾਲ ਸੰਬੰਧਿਤ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸਬੰਧਤ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਇਤਿਹਾਸਕ ਫੈਸਲਾ ਸਾਬਤ ਹੋਵੇਗਾ। ਇਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ। ਆਪ ਸਰਕਾਰ ਵੱਲੋਂ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਅਜਿਹੇ ਕਦਮ ਜਾਰੀ ਰਹਿਣਗੇ। ਇਸੇ ਤਰ੍ਹਾਂ ਆਪ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ ਨਾਲ ਦੋ ਕਿਲੋ ਮਾਹ ਅਤੇ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਨਮਕ ਦੀ ਥੈਲੀ (ਆਇਓਡਾਇਜਡ), 200 ਗ੍ਰਾਮ ਹਲਦੀ, 1 ਲੀਟਰ ਸਰੋਂ ਦੇ ਤੇਲ ਦੀ ਬੋਤਲ ਦੀ ਫੂਡ ਕਿੱਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨੂੰ ਮਿਲਣ ਨਾਲ ਲੋਕਾਂ ਵਿਚ ਆਪ ਸਰਕਾਰ ਪ੍ਰਤੀ ਪਿਆਰ ਅਤੇ ਹਰਮਨ ਪਿਆਰਿਤਾ ਹੋਰ ਵਧੂਗੀ। ਬਾਕਸ-- 24 ਪਿੰਡਾਂ ਦੇ ਲੱਗਭਗ 5500 ਏਕੜ ਕਮਾਂਡ ਏਰੀਏ ਨੂੰ ਸਿੰਚਾਈ ਦੀ ਸਹੁਲਤ ਦਿੱਤੀ ਜਾਵੇਗੀ ਆਪ ਸਰਕਾਰ ਵੱਲੋਂ 2026 ਵਿਚ ਜਾਰੀ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਲੋਕ ਹਿਤੈਸ਼ੀ ਸਾਬਤ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਪ ਦੇ ਸੀਨੀਅਰ ਨੇਤਾ ਅਸ਼ੋਕ ਕਟਾਰੀਆ ਅਤੇ ਸਤਨਾਮ ਜਲਾਲਪੁਰ ਆਪ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਯੋਜਨਾ ਬੋਰਡ ਨੇ ਦੱਸਿਆ ਕਿ ਆਪ ਸਰਕਾਰ ਦੇ ਬਜਟ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਰਧ ਪਹਾੜੀ ਅਤੇ ਪਾਣੀ ਦੀ ਕਿੱਲਤ ਵਾਲੇ ਖੇਤਰ ਵਿਚ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਾਉਣ ਲਈ ਕਾਠਗੜ੍ਹ ਲਿਫਟ ਸਕੀਮ ਸਟੇਜ 2 ਨੂੰ ਲਾਗੂ ਕੀਤਾ ਜਾ ਰਿਹਾ ਹੈ। 107 ਕਰੋੜ ਰੁਪਏ ਦੀ ਅੰਦਾਜਨ ਲਾਗਤ ਵਾਲੇ ਇਸ ਪ੍ਰੋਜੈਕਟ ਰਾਹੀਂ ਬਿਸਤ ਦੋਆਬ ਨਹਿਰ ਤੋਂ ਪਾਣੀ ਲਿਫਟ ਕਰਕੇ 24 ਪਿੰਡਾਂ ਦੇ ਲਗਪਗ 5500 ਏਕੜ ਕਮਾਂਡ ਏਰੀਏ ਨੂੰ ਸਿੰਚਾਈ ਦੀ ਸਹੁਲਤ ਦਿੱਤੀ ਜਾਵੇਗੀ। ਇਹ ਪਹਿਲਕਦਮੀ ਜਮੀਨੀ ਪਾਣੀ ਤੇ ਨਿਰਭਰਤਾ ਨੂੰ ਘਟਾਏਗੀ ਅਤੇ ਇਸ ਨਾਲ ਬਿਜਲੀ ਬਚਤ ਹੋਣ ਦੀ ਵੀ ਆਸ ਹੈ। ਬਾਕਸ-- ਹੁਣ ਨੌਜਵਾਨਾਂ ਨੂੰ ਪੜ੍ਹਾਈ ਲਈ ਯੂਕਰੇਨ ਜਾਂ ਚੀਨ ਵੱਲ ਦੇਖਣ ਦੀ ਲੋੜ ਨਹੀਂ ਪਵੇਗੀ : ਸੁੱਖੀ, ਪਾਠਕ ਇਸੇ ਤਰ੍ਹਾਂ ਬੰਗਾ ਵਿਧਾਇਕ ਡਾ. ਐੱਸਕੇ ਸੁੱਖੀ ਅਤੇ ਆਪ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ਨੇ ਦੱਸਿਆ ਕਿ ਆਪ ਸਰਕਾਰ ਨੇ ਪੰਜਾਬ ਤੇਜੀ ਨਾਲ ਉੱਤਰੀ ਭਾਰਤ ਵਿਚ ਮੈਡੀਕਲ ਸਿੱਖਿਆ ਦੇ ਇੱਕ ਪ੍ਰਮੁੱਖ ਕੇਂਦਰ ਵਜੋਂ ਉਭਰ ਰਿਹਾ ਹੈ, ਕਿਉਂ ਕਿ ਅਸੀਂ ਸਿਹਤ ਸੰਭਾਲ ਕ੍ਰਾਂਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਰਹੇ ਹਾਂ। ਸਾਡੀ ਸਰਕਾਰ ਨੇ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਲਈ ਨਿਰਣਾਇਕ ਕਦਮ ਚੁੱਕੇ ਹਨ, ਜਿਸ ਨਾਲ ਸਾਡੇ ਰਾਜ ਦੀ ਸਮਰੱਥਾ ਵਿਚ ਐਮਬੀਬੀਐੱਸ ਦੀਆਂ 600 ਨਵੀਆਂ ਸੀਟਾਂ ਦਾ ਵਾਧਾ ਹੋਵੇਗਾ। ਇਹ ਸੋਚ ਵਿੱਤੀ ਜਿੰਮੇਵਾਰੀ ਅਤੇ ਬੁਨਿਆਦੀ ਢਾਂਚੇ ਦੀ ਸਰਵਉੱਚਤਾ ਦਰਸ਼ਾਉਂਦੀ ਹੈ। ਉਦਾਹਰਣ ਵਜੋਂ, ਅਸੀਂ ਹੁਸ਼ਿਆਰਪੁਰ ਮੈਡੀਕਲ ਕਾਲਜ ਦੀ ਪ੍ਰੋਜੈਕਟ ਲਾਗਤ ਨੂੰ 550 ਕਰੋੜ ਰੁਪਏ ਤੋਂ ਘਟ ਕੇ 275 ਕਰੋੜ ਰੁਪਏ ਕਰ ਦਿੱਤਾ ਹੈ। ਜਿਸ ਨਾਲ ਵਿਸ਼ਵ ਪੱਧਰੀ ਮਿਆਰਾਂ ਨੂੰ ਬਰਕਰਾਰ ਰੱਖਦੇ ਹੋਏ ਜਨਤਕ ਪੈਸੇ ਦੇ ਲਗਭਗ 250 ਕਰੋੜ ਰੁਪਏ ਦੀ ਬਚਤ ਹੋਈ ਹੈ। ਇਹ ਰਣਨੀਤਕ ਵਿਸਤਾਰ ਇਹ ਯਕੀਨੀ ਬਣਾਉਂਦਾ ਹੈ ਕਿ ਸਾਡੇ ਹੋਣਹਾਰ ਵਿਦਿਆਰਥੀਆਂ ਨੂੰ ਹੁਣ ਆਪਣੀ ਪੜ੍ਹਾਈ ਲਈ ਯੂਕਰੇਨ ਜਾਂ ਚੀਨ ਵਰਗੇ ਦੇਸਾਂ ਵੱਲ ਦੇਖਣ ਦੀ ਲੋੜ ਨਹੀਂ ਪਵੇਗੀ। ਇਸ ਦੀ ਬਜਾਏ ਉਨ੍ਹਾਂ ਨੂੰ ਪੰਜਾਬ ਵਿਚ ਹੀ ਵਿਸ਼ਵ ਪੱਧਰੀ ਸਿਖਲਾਈ ਅਤੇ ਇੱਕ ਸੁਨਹਿਰੀ ਭਵਿੱਖ ਮਿਲੇਗਾ।