ਲਖਵਿੰਦਰ ਸੋਨੂੰ, ਨਵਾਂਸ਼ਹਿਰ : ਨੰਬਰਦਾਰ ਯੂਨੀਅਨ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਤੇ ਤਹਿਸੀਲ ਪ੍ਰਧਾਨ ਮੇਜਰ ਲਾਲ ਕੈਂਥ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਨਵਾਂਸ਼ਹਿਰ 'ਚ ਕੀਤੀ। ਮੀਟਿੰਗ 'ਚ ਯੂਨੀਅਨ ਵੱਲੋਂ ਨੰਬਰਦਾਰਾਂ ਦੀਆਂ ਭੱਖਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਕੰਮ ਸ਼ਲਾਘਾ ਕਰਦੇ ਹਾਂ ਪਰ ਸਰਕਾਰ ਨੂੰ ਨੰਬਰਦਾਰਾਂ ਦੀਆਂ ਮੰਗਾਂ ਨੂੰ ਵੀ ਜਲਦ ਹੀ ਪੂਰਾ ਕਰਨਾ ਚਾਹੀਦਾ ਹੈ। ਨੰਬਰਦਾਰ ਯੂਨੀਅਨ ਹਰ ਮੀਟਿੰਗ 'ਚ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਮੰਗ ਕਰਦੀ ਹੈ ਪਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦੀ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਟੋਲ ਪਲਾਜ਼ਾ ਮੁਫ਼ਤ ਕੀਤਾ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ 5000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰਾਂ ਦੀ ਮੀਟਿੰਗ ਲਈ ਤਹਿਸੀਲ ਕੰਪਲੈਕਸ 'ਚ ਇਕ ਕਮਰਾ ਅਲਾਟ ਕੀਤਾ ਜਾਵੇ। ਉਨਾਂ੍ਹ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਆਪ ਸਰਕਾਰ ਉਨਾਂ੍ਹ ਦੀਆਂ ਮੰਗਾਂ ਜਲਦੀ ਪੂਰੀਆਂ ਕਰੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਕਰੀਹਾ, ਮੀਤ ਪ੍ਰਧਾਨ ਸੰਤੋਖ ਸਿੰਘ ਭੰਗਲ, ਖਜਾਨਚੀ ਰਾਵਲ ਸਿੰਘ ਮੁਬਾਰਕਪੁਰ, ਸੀਨੀਅਰ ਜਨਰਲ ਸਕੱਤਰ ਸੁਲੱਖਣ ਸਿੰਘ ਕਿਸ਼ਨਪੁਰਾ, ਜਨਰਲ ਸਕੱਤਰ ਵਿਮਲ ਕੁਮਾਰ ਐੱਮਸੀ ਰਾਹੋਂ, ਹਰਜਸਦੇਵ ਸਿੰਘ ਸ਼ਾਹਪੁਰ ਪੱਟੀ, ਰਾਮ ਸਰੂਪ ਬੱਜੋਂ, ਬਲਵੀਰ ਸਿੰਘ ਹੇੜੀਆਂ, ਤਾਰਾ ਚੰਦ, ਰਜਿੰਦਰ ਸਿੰੰਘ, ਪਰਮਜੀਤ ਸਿੰਘ ਰਾਮਰਾਏਪੁਰ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।