- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮ ਵਰਗ ਅਤੇ ਪੈਨਸ਼ਨਰਾਂ ਪ੍ਰਤੀ ਆਪ ਸਰਕਾਰ ਦਾ ਵਤੀਰਾ ਨਿੰਦਣਯੋਗ-ਪ੍ਰਧਾਨ ਸੋਮ ਲਾਲ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਪਿੰਡ ਮਹਿੰਦੀਪੁਰ ਵਿਖੇ ਸੋਮ ਲਾਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿਚ ਪੈਨਸ਼ਨਰਜ ਵੱਲੋਂ ਕੀਤੀ ਭਰਵੀਂ ਸ਼ਮੂਲੀਅਤ ’ਤੇ ਤਸੱਲੀ ਪ੍ਰਗਟਾਈ ਅਤੇ ਸੱਦਾ ਦਿੱਤਾ ਕਿ ਆਉਣ ਵਾਲੇ ਐਕਸ਼ਨਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਈਆਂ ਜਾ ਸਕਣ। ਜਥੇਬੰਦੀ ਦੇ ਸਰਗਰਮ ਮੈਂਬਰ ਸੋਮ ਨਾਥ ਤੱਕਲਾ ਨੇ ਕਿਹਾ ਕਿ ਆਪ ਸਰਕਾਰ ਦਾ ਮੁਲਾਜਮ ਅਤੇ ਪੈਨਸ਼ਨਰਾਂ ਪ੍ਰਤੀ ਅਤੀ ਮਾੜੇ ਵਤੀਰੇ ਦੀ ਜਿੰਨੀ ਵੀ ਨਿੰਦਾ ਕੀਤੀ ਜਾ ਸਕੇ ਘੱਟ ਹੈ। ਡੀਏ ਦੇ ਮਾਮਲੇ ਵਿੱਚ ਸਰਕਾਰ ਨੇ ਹਾਈ ਕੋਰਟ ਵਿੱਚ ਬੜੀ ਢੀਠਤਾਈ ਨਾਲ ਅੜੀ ਫੜ ਰੱਖੀ ਹੈ ਕਿ ਸਰਕਾਰ ਦੀ ਮਰਜ਼ੀ ਹੈ ਕਿ ਡੀਏ ਦੇਣਾ ਜਾਂ ਨਹੀਂ ਦੇਣਾ। ਪਰ ਮਾਣਯੋਗ ਅਦਾਲਤ ਦੇ ਸਿੰਗਲ ਅਤੇ ਡਬਲ ਬੈਂਚ ਨੇ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਇਤਿਹਾਸਕ ਫੈਸਲਾ ਦਿੱਤਾ ਹੈ। ਸੁਣਾਦੇ ਪੰਜਾਬ ਸਰਕਾਰ ਤੇ ਟਿੱਪਣੀ ਕੀਤੀ ਹੈ ਕਿ ਡੀਏ ਮੁਲਾਜ਼ਮਾਂ ਦਾ ਹੱਕ ਹੈ ਕੋਈ ਖੈਰਾਤ ਨਹੀਂ ਹੈ