
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਪ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਮਾੜੇ ਰਵੱਈਆ ਨਿੰਦਣਯੋਗ-ਗਿਆਨ ਸਿੰਘ ਭਨੂੰ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਸੇਵਾਮੁਕਤ ਪਟਵਾਰ ਯੂਨੀਅਨ ਬਲਾਚੌਰ ਦੇ ਪ੍ਰਧਾਨ ਗਿਆਨ ਸਿੰਘ ਭਨੂੰ ਵੱਲੋਂ ਆਪ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰਾਂ ਪ੍ਰਤੀ ਅਤੀ ਮਾੜੇ ਵਤੀਰੇ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਉਨ੍ਹਾਂ ਆਖਿਆ ਕਿ ਡੀਏ ਦੇ ਮਾਮਲੇ ਵਿਚ ਸਰਕਾਰ ਨੇ ਹਾਈ ਕੋਰਟ ਵਿਚ ਬੜੀ ਢੀਠਤਾਈ ਨਾਲ ਅੜੀ ਫੜ ਰੱਖੀ ਹੈ ਕਿ ਸਰਕਾਰ ਦੀ ਮਰਜ਼ੀ ਹੈ ਕਿ ਡੀਏ ਦੇਣਾ ਜਾਂ ਨਹੀ ਦੇਣਾ। ਪਰ ਮਾਣਯੋਗ ਅਦਾਲਤ ਦੇ ਸਿੰਗਲ ਅਤੇ ਡਬਲ ਬੈਂਚ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਇਤਿਹਾਸਕ ਫੈਸਲਾ ਦਿੱਤਾ ਹੈ। ਪੰਜਾਬ ਸਰਕਾਰ ਤੇ ਟਿੱਪਣੀ ਕੀਤੀ ਹੈ ਕਿ ਡੀਏ ਮੁਲਾਜ਼ਮਾਂ ਦਾ ਹੱਕ ਹੈ ਕੋਈ ਖੈਰਾਤ ਨਹੀਂ ਹੈ। ਉਨ੍ਹਾਂ ਆਖਿਆ ਕਿ ਸਰਕਾਰ ਇਹ ਵਾਰ-ਵਾਰ ਕਹਿ ਰਹੀ ਹੈ ਕਿ ਡੀਏ ਤੋਂ ਬਿਨਾਂ ਵੀ ਮੁਲਾਜ਼ਮ ਦੇਸ਼ ਦੇ ਬਾਕੀ ਮੁਲਾਜ਼ਮਾਂ ਤੋਂ ਵੱਧ ਤਨਖਾਹ ਲੈ ਰਹੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਮੰਤਰੀ ਵੀ ਭੁੱਲ ਗਏ ਹਨ ਕਿ ਪੰਜਾਬ ਦੇ ਵਿਧਾਇਕ ਦੇਸ਼ ਦੇ ਬਾਕੀ ਵਿਧਾਇਕਾਂ ਤੋਂ ਵੱਧ ਤਨਖਾਹਾਂ ਅਤੇ ਭੱਤੇ ਲੈ ਰਹੇ ਹਨ। ਉਨ੍ਹਾਂ ਪੰਜਾਬ ਪੱਧਰ ਦੀਆਂ ਸਾਰੀਆ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਅੱਜ ਦੀ ਹੜਤਾਲ ਨੂੰ ਕਾਮਯਾਬ ਕਰਨ ਵਿਚ ਭਾਗੇਦਾਰੀ ਪਾਈ।