ਆਪ ਆਗੂ ਕਟਾਰੀਆ ਨੇ ਮਾਜਰਾ ਬੇਟ ਪੰਚਾਇਤ ਨੂੰ ਦਿੱਤਾ ਪੰਜ ਲੱਖ
ਆਪ ਆਗੂ ਅਸ਼ੋਕ ਕਟਾਰੀਆ ਨੇ ਮਾਜਰਾ ਬੇਟ ਪੰਚਾਇਤ ਨੂੰ ਪੰਜ ਲੱਖ ਦਾ ਚੈੱਕ ਸੌਂਪਿਆ
Publish Date: Wed, 22 Apr 2026 04:55 PM (IST)
Updated Date: Wed, 22 Apr 2026 04:58 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਪੰਜਾਬ ਚ ਭਗਵੰਤ ਮਾਨ ਸਰਕਾਰ ਦੁਆਰਾ ਸਰਵਸੰਮਤੀ ਨਾਲ ਚੁਣੀਆਂ ਹੋਈਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦੇ ਉਦੇਸ਼ ਨਾਲ ਪੰਚਾਇਤਾਂ ਨੂੰ ਚੈੱਕ ਦਿੱਤੇ ਜਾ ਰਹੇ ਹਨ। ਪਿੰਡ ਮਾਜਰਾ ਬੇਟ ਦੀ ਪੰਚਾਇਤ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਸ਼ੋਕ ਕਟਾਰੀਆ ਵੱਲੋਂ 5 ਲੱਖ ਰੁਪਏ ਦਾ ਚੈੱਕ ਸਰਪੰਚ ਸੁਰਿੰਦਰ ਸ਼ਰਮਾ ਨੂੰ ਮੋਹਤਬਰ ਵਿਅਕਤੀਆਂ ਦੀ ਮੌਜੂਦਗੀ ਵਿਚ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਹੋਈਆਂ ਪੰਚਾਇਤਾਂ ਆਪਣੇ ਪਿੰਡਾਂ ਵਿਚ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ। ਇਸ ਮੌਕੇ ਸਰਪੰਚ ਸੁਰਿੰਦਰ ਕੁਮਾਰ ਸ਼ਰਮਾ ਮਾਜਰਾ ਬੇਟ, ਬਲਾਕ ਪ੍ਰਧਾਨ ਲਾਲ ਚੰਦ ਲਾਲੀ, ਰਿਸ਼ੀ ਭਨੋਟ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਸੁਭਾਸ਼ ਭਾਟੀਆ, ਰਾਮ ਪਾਲ, ਕਰਨੈਲ ਸਿੰਘ ਭੂੰਬਲਾ, ਸਲਵਿੰਦਰ ਸਿੰਘ ਘੁੰਮਣ, ਰਕੇਸ਼ ਸ਼ਰਮਾ ਆਦਿ ਹਾਜ਼ਰ ਸਨ।