ਕਾਲਜ ’ਚ ‘ਅਸ਼ੀਰਵਾਦ’ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ
ਕਾਲਜ਼ 'ਚ 'ਅਸ਼ੀਰਵਾਦ' ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ
Publish Date: Thu, 12 Mar 2026 04:38 PM (IST)
Updated Date: Fri, 13 Mar 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਦਾਰੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪ੍ਰਿੰ. ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਤੇ ਕੋਆਰਡੀਨੇਟਰ ਪ੍ਰੋ. ਗੁਲਬਹਾਰ ਸਿੰਘ, ਪ੍ਰੋ. ਸੰਦੀਪ ਕੌਰ ਅਤੇ ਪ੍ਰੋ. ਪ੍ਰਿਯਾ ਦੀ ਦੇਖ ਰੇਖ ਅਧੀਨ ਅਸ਼ੀਰਵਾਦ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜੋ ਕਿ ਯਾਦਗਾਰੀ ਹੋ ਨਿਬੜਿਆ। ਜਿਸ ਦੇ ਮੁੱਖ ਮਹਿਮਾਨ ਉਘੇ ਸਮਾਜ ਸੇਵੀ ਹਰੀ ਕ੍ਰਿਸ਼ਨ ਨਈਅਰ ਸਨ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਇਸ ਨੂੰ ਸੱਭਿਆਚਾਰਕ ਰੰਗਤ ਦਿਤੀ। ਪ੍ਰੋਗਰਾਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ਦਾ ਗਾਇਨ ਕਰ ਕੇ ਕੀਤੀ। ਉਪਰੰਤ ਵਿਦਿਆਰਥੀਆਂ ਨੇ ਕਵੀਸ਼ਰੀ, ਲੋਕ ਗੀਤਾਂ, ਭੰਗੜਾ ਅਤੇ ਗਿੱਧਾ ਦੀਆਂ ਪੇਸ਼ਕਾਰੀਆਂ ਰਾਹੀਂ ਆਪਣੇ ਅੰਦਰ ਛੁਪੀ ਕਲਾ ਦਾ ਮੁਜ਼ਾਹਰਾ ਕੀਤਾ। ਮੁੱਖ ਮਹਿਮਾਨ ਹਰੀ ਕ੍ਰਿਸ਼ਨ ਨਈਅਰ ਨੇ ਕਿਹਾ ਕਿ ਇਸ ਸੰਸਥਾ ਨੇ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਮੱਲ੍ਹਾਂ ਮਾਰ ਕੇ ਸੰਸਥਾ ਦਾ ਨਾਂ ਵਿਸ਼ਵ ਪੱਧਰ ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਜਿਲ੍ਹੇ ਦੇ ਵਿਦਿਆਰਥੀਆਂ ਨੂੰ ਘੱਟ ਫੀਸਾਂ ਲੈ ਕੇ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਲਈ ਮੋਹਰੀ ਸਾਬਤ ਹੋਈ ਹੈ। ਪ੍ਰਿੰ. ਡਾ. ਰਣਜੀਤ ਸਿੰਘ ਨੇ ਕਿਹਾ ਇਸ ਸੰਸਥਾ ਦਾ ਮੁੱਖ ਮਨੋਰਥ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨਾ ਹੈ ਤਾਂ ਕਿ ਪੱਛਮੀ ਪ੍ਰਭਾਵ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐੱਸਸੀ, ਬੀਸੀ, ਘੱਟ ਗਿਣਤੀ ਤੋਂ ਇਲਾਵਾ ਅੰਮ੍ਰਿਤਧਾਰੀ ਵਿਦਿਆਰਥੀਆਂ ਅਤੇ ਖਿਡਾਰੀਆਂ ਲਈ ਵੀ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ ਅਤੇ ਅੱਗੇ ਤੋਂ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ।।ਵਿਦਿਆਰਥਣ ਮਹਿਕਪ੍ਰੀਤ ਕੌਰ, ਗੁਰਲੀਨ ਕੌਰ, ਗੁਰਸ਼ਰਨ ਕੌਰ, ਸੁਖਪੀਤ ਕੌਰ ਨੂੰ ਵੱਖ-ਵੱਖ ਖਿਤਾਬਾਂ ਨਾਲ ਨਿਵਾਜਿਆ ਗਿਆ। ਇਸ ਮੌਕੇ ਸਮੂਹ ਸਟਾਫ਼ ਵਿਦਿਆਰਥੀ ਹਾਜ਼ਰ ਸਨ।