ਉੱਚ ਸਿੱਖਿਆ ਦੇ ਮੌਕਿਆਂ ਅਕਾਦਮਿਕ ਸੈਸ਼ਨ ਆਯੋਜਿਤ
ਉੱਚ ਸਿੱਖਿਆ ਦੇ ਮੌਕਿਆਂ ਅਕਾਦਮਿਕ ਸੈਸ਼ਨ ਆਯੋਜਿਤ
Publish Date: Tue, 03 Mar 2026 05:05 PM (IST)
Updated Date: Wed, 04 Mar 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਠਗੜ੍ਹ ਪੀਏਯੂ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਸਨਾਤਕਾਂ ਲਈ ਉੱਚ ਸਿੱਖਿਆ ਦੇ ਮੌਕੇ“ਵਿਸ਼ੇ ਤੇ ਇਕ ਵਿਸ਼ੇਸ਼ ਅਕਾਦਮਿਕ ਸੈਸ਼ਨ ਆਯੋਜਿਤ ਕੀਤਾ। ਜਿਸ ਦੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਡਾ. ਸੁਰਿੰਦਰ ਸਿੰਘ ਲੀਡ ਵਾਤਾਵਰਣ ਅਤੇ ਮੌਸਮੀ ਤਬਦੀਲੀ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਚੰਡੀਗੜ੍ਹ ਅਤੇ ਸਾਬਕਾ ਡੀਨ ਖੇਤੀਬਾੜੀ ਕਾਲਜ ਪੀਏਯੂ ਲੁਧਿਆਣਾ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਡੀਨ ਡਾ. ਮਨਮੋਹਨਜੀਤ ਸਿੰਘ ਵੱਲੋਂ ਮਹਿਮਾਨਾਂ ਨੂੰ ਪੌਦਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਕੀਤੀ। ਡਾ. ਮਨਮੋਹਨਜੀਤ ਸਿੰਘ ਨੇ ਡਾ. ਸੁਰਿੰਦਰ ਸਿੰਘ ਦੀ ਅਕਾਦਮਿਕ ਯਾਤਰਾ ਅਤੇ ਖੇਤੀਬਾੜੀ ਖੇਤਰ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਆਪਣਾ ਮਾਰਗ ਦਰਸ਼ਕ ਅਤੇ ਪ੍ਰੇਰਣਾ ਸਰੋਤ ਦੱਸਿਆ। ਆਪਣੇ ਭਾਸ਼ਣ ਵਿਚ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਡਿਜੀਟਲ ਮਾਧਿਅਮ ਸਿਰਫ ਜਾਣਕਾਰੀ ਪ੍ਰਦਾਨ ਕਰਦੇ ਹਨ। ਜਦਕਿ ਅਸਲ ਗਿਆਨ ਅਕਾਦਮਿਕ ਪ੍ਰਕਿਰਿਆ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਰਾਹੀਂ ਹੀ ਪ੍ਰਾਪਤ ਹੁੰਦਾ ਹੈ। ਉਨ੍ਹਾਂ ਵਿਦੇਸ਼ੀ ਵਿਸ਼ਵ ਵਿਦਿਆਲਿਆਂ, ਪੀਏਯੂ ਅਤੇ ਹੋਰ ਪ੍ਰਸਿੱਧ ਸੰਸਥਾਵਾਂ ਵਿਚ ਮਾਸਟਰ ਤੇ ਡਾਕਟਰੇਟ ਡਿਗਰੀ ਦੇ ਮੌਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦੇਸ਼ੀ ਯੂਨੀਵਰਸਿਟੀਆਂ ਵਿਚ ਦਾਖਲੇ ਦੀ ਪ੍ਰਕਿਰਿਆ, ਅਕਾਦਮਿਕ ਰਸਾਲਿਆਂ ਵਿਚ ਖੋਜ ਲੇਖ ਭੇਜਣ ਦੇ ਤਰੀਕੇ, ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਸਬੰਧੀ ਵੀ ਚਰਚਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵੱਲ ਕਦਮ ਵਧਾਉਣ ਤੇ ਖੇਤੀਬਾੜੀ ਸਰੋਤਾਂ ਦਾ ਪ੍ਰਭਾਵਸ਼ਾਲੀ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨਾਲ ਕਿੱਤੇ ਦੀ ਚਰਚਾ ਵੀ ਹੋਈ। ਇਸ ਦੌਰਾਨ ਉਨ੍ਹਾਂ ਨੇ ਉੱਚ ਸਿੱਖਿਆ ਵਿਚ ਦਾਖਲੇ, ਖੋਜ ਪ੍ਰਕਾਸ਼ਨ ਅਤੇ ਕਿੱਤੇ ਦੀ ਚੋਣਾਂ ਸੰਬੰਧੀ ਸਵਾਲ ਪੁੱਛੇ।ਤੇ ਡਾ. ਸੁਰਿੰਦਰ ਸਿੰਘ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ। ਮੰਚ ਸੰਚਾਲਨ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਕੀਤਾ ਤੇ ਧੰਨਵਾਦ ਮਤਾ ਡਾ. ਸਵਪਨਿਲ ਪਾਂਡੇ ਨੇ ਪੇਸ਼ ਕੀਤਾ। ਉਨ੍ਹਾਂ ਮੁੱਖ ਮਹਿਮਾਨ ਦੇ ਕੀਮਤੀ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਲਈ ਧੰਨਵਾਦ ਪ੍ਰਗਟਾਇਆ।