ਪ੍ਰਦੀਪ ਭਨੋਟ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਦੇ ਰਾਸ਼ਟਰੀ ਤੇ ਸੂਬਾਈ ਸਿਹਤ ਪੋ੍ਗਰਾਮਾਂ ਸਮੇਤ ਮੌਜੂਦਾ ਸਮੇਂ 'ਚ ਡੇਂਗੂ ਦੇ ਪੈਰ ਪਸਾਰਨ ਦੇ ਖਤਰੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਸਮੂਹ ਪੋ੍ਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਸਮੇਤ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ। ਡੀਸੀ ਨੇ ਸਿਹਤ ਅਧਿਕਾਰੀਆਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਡੇਂਗੂ ਦਾ ਪਹਿਲਾ ਕੇਸ ਸਾਹਮਣੇ ਆਉਣ 'ਤੇ ਸਿਹਤ ਵਿਭਾਗ ਅਤੇ ਨਗਰ ਕੌਂਸਲਾਂ ਸਮੇਤ ਹੋਰਨਾਂ ਸਹਿਯੋਗੀ ਵਿਭਾਗਾਂ ਨੂੰ ਹੋਰ ਚੌਕਸ ਹੋਣ ਦੀ ਜ਼ਰੂਰਤ ਹੈ। ਉਨਾਂ੍ਹ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਰਵੇਖਣ, ਜਾਂਚ ਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ 'ਚ ਨਿਰੰਤਰ ਇਹ ਗਤੀਵਿਧੀਆਂ ਚਲਾਈਆਂ ਜਾਣ। ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ 'ਡਰਾਈ ਡੇਅ' ਮਨਾਇਆ ਜਾਵੇ ਅਤੇ 'ਹਰ ਐਤਵਾਰ ਡੇਂਗੂ 'ਤੇ ਵਾਰ' ਮੁਹਿੰਮ ਛੇੜੀ ਜਾਵੇ। ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਅਤੇ ਹਫ਼ਤੇ ਵਿਚ ਇਕ ਵਾਰ ਕੂਲਰਾਂ, ਫਰਿੱਜ ਦੀ ਟਰੇਅ ਦੀ ਸਫਾਈ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ, ਐੱਸਡੀਐੱਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਿਢੱਲੋਂ, ਐਸ ਡੀ ਐਮ ਬਲਾਚੌਰ ਸੂਬਾ ਸਿੰਘ, ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਡੀਐੱਸਪੀ ਸੁਰਿੰਦਰ ਚਾਂਦ, ਸਹਾਇਕ ਸਿਵਲ ਡਾ. ਜਸਦੇਵ ਸਿੰਘ, ਜ਼ਿਲ੍ਹਾ ਐਪੀਡੋਮੋਲੋੋਜਿਸਟ ਡਾ. ਰਾਕੇਸ਼ ਪਾਲ, ਡਾ. ਸ਼ਿਆਮਾ ਵੇਦਾ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਲੋਕੇਸ਼ ਗੁਪਤਾ ਤੋਂ ਇਲਾਵਾ ਐੱਸਐੱਮਓਜ਼ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

-ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਸਖਤ ਕਾਰਵਾਈ

ਡੀਸੀ ਨੇ ਕਿਹਾ ਕਿ ਜ਼ਿਲ੍ਹੇ 'ਚ ਰਾਸ਼ਟਰੀ ਤੰਬਾਕੂ ਕੰਟਰੋਲ ਪੋ੍ਗਰਾਮ ਅਧੀਨ ਵੱਧ ਤੋਂ ਵੱਧ ਜਾਗਰੂਕਤਾ ਦੇ ਨਾਲ-ਨਾਲ ਉਲੰਘਣਾ ਕਰਨ ਵਾਲਿਆਂ 'ਤੇ ਸਖਤ ਕਾਰਵਾਈ ਦੀ ਹਦਾਇਤ ਦਿੱਤੀ। ਉਨਾਂ੍ਹ ਕਿਹਾ ਕਿ ਜਿਹੜੀਆਂ ਗੈਰ-ਤੰਬਾਕੂ ਦੁਕਾਨਾਂ 'ਤੇ ਤੰਬਾਕੂ ਉਤਪਾਦ ਵੇਚੇ ਜਾਂਦੇ ਹਨ, ਉਨਾਂ੍ਹ 'ਤੇ ਛਾਪੇਮਾਰੀ ਕਰਕੇ ਕਾਰਵਾਈ ਕੀਤੀ ਜਾਵੇ। ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਵਿਦਿਅਕ ਅਦਾਰਿਆਂ ਨੇੜੇ ਸਥਿਤ ਦੁਕਾਨਾਂ 'ਚ ਤੰਬਾਕੂ ਦੀ ਵਿੱਕਰੀ ਕਰਨ ਵਾਲਿਆਂ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ ਨੇ ਦੱਸਿਆ ਕਿ ਮਹੀਨਾ ਮਈ ਦੌਰਾਨ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ 213 ਚਲਾਨ ਕੀਤੇ ਗਏ।

-ਸਰਕਾਰੀ ਹਸਪਤਾਲਾਂ 'ਚ ਜਣੇਪਾ ਵਧਾਉਣ ਦੇ ਦਿੱਤੇ ਆਦੇਸ਼

ਡੀਸੀ ਨੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਸੰਸਥਾਗਤ ਜਣੇਪੇ ਨੂੰ ਹੋਰ ਵਧਾਉਣ ਲਈ ਯਤਨ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਗਰਭਵਤੀ ਮਾਵਾਂ ਦੀ 'ਐਂਟੀਨੇਟਲ ਚੈੱਕਅਪ ਰਜਿਸ਼ਟੇ੍ਸ਼ਨ' ਵਧਾਈ ਜਾਵੇ ਅਤੇ ਹਰ ਇਕ ਉੱਚ ਜ਼ੋਖਿਮ ਵਾਲੀਆਂ ਗਰਭਵਤੀਆਂ ਦਾ ਵਿਸ਼ੇਸ਼ ਧਿਆਨ ਰੱਖ ਕੇ, ਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨਾਂ੍ਹ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦੀ ਦਰ ਨੂੰ ਵਧਾਉਣ ਲਈ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਵਾਉਣ ਵਾਲੀਆਂ ਗਰਭਵਤੀ ਅੌਰਤਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਣੇਪੇ ਦੀ ਮੁਫ਼ਤ ਸਹੂਲਤ ਦਾ ਹਰੇਕ ਲੋੜਵੰਦ ਨੂੰ ਲਾਭ ਮਿਲ ਸਕੇ।

-ਤਿੰਨ ਬਿਮਾਰ ਬੱਚਿਆਂ ਨੂੰ ਇਲਾਜ ਲਈ ਭੇਜਿਆ

ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਇਸ ਮੌਕੇ ਦੱਸਿਆ ਕਿ 'ਰਾਸ਼ਟਰੀ ਬਾਲ ਸਵਾਸਥਿਆ ਕਾਰਿਆਕ੍ਰਮ' (ਆਰਬੀਐੱਸਕੇ) ਤਹਿਤ ਮਈ ਮਹੀਨੇ ਦੌਰਾਨ ਤਿੰਨ ਬਿਮਾਰ ਬੱਚਿਆਂ ਨੂੰ ਉੱਚ ਪੱਧਰੀ ਇਲਾਜ ਲਈ ਭੇਜਿਆ ਗਿਆ ਹੈ ਜੋ ਕਿ ਸਰਕਾਰ ਵੱਲੋਂ ਵੱਡੇ ਹਸਪਤਾਲਾਂ ਵਿਚ ਮੁਫ਼ਤ ਉਪਲਬਧ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪੋ੍ਗਰਾਮ ਤਹਿਤ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਰਾਪਤ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸਾਲ ਵਿੱਚ ਇੱਕ ਵਾਰ ਅਤੇ ਆਂਗਨਵਾੜੀਆਂ ਵਿਚ ਰਜਿਸਟਰਡ ਬੱਚਿਆਂ ਦੀ ਸਾਲ ਵਿੱਚ ਦੋ ਵਾਰ ਸਿਹਤ ਜਾਂਚ ਨਿਯਮਿਤ ਕੀਤਾ ਜਾਵੇ।