ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਕਸ਼ਨ ਮੁਲਤਵੀ
4 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਉ ਦਾ ਐਕਸ਼ਨ ਮੁਲਤਵੀ
Publish Date: Thu, 01 Jan 2026 05:42 PM (IST)
Updated Date: Fri, 02 Jan 2026 04:08 AM (IST)

01ਐਨਐਸਆਰ20ਪੀ ਜਾਣਕਾਰੀ ਦਿੰਦੇ ਹੋਏ ਬਲਦੇਵ ਭਾਰਤੀ ਮੀਡੀਆ ਇੰਚਾਰਜ। ਪੰਜਾਬੀ ਜਾਗਰਣ ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਪੰਜਾਬ ਦੀਆਂ 27 ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਮੁਲਾਜਮ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਰਾਜ ਪੱਧਰੀ ਮੀਡੀਆ ਇੰਚਾਰਜ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ ਕਮੇਟੀ ਦੇ 25 ਮੈਬਰੀ ਵਫਦ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵੱਲੋਂ 12 ਜਨਵਰੀ 2026 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੇ 31 ਨੁਕਾਤੀ ਮੰਗ ਪੱਤਰ ਦੇ ਏਜੰਡੇ ਉੱਤੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਬਲਦੇਵ ਭਾਰਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਦਿੱਤੇ ਸੱਦੇ ਤੇ ਵਿਚਾਰ ਕਰਨ ਲਈ ਜੁਆਇੰਟ ਐਕਸ਼ਨ ਕਮੇਟੀ ਦੀ ਸਟੇਟ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਜੀ ਦੀ ਪ੍ਰਧਾਨਗੀ ਹੇਠ ਹੋਈ ਹੰਗਾਮੀ ਮੀਟਿੰਗ ਵਿੱਚ ਸਰਕਾਰ ਵੱਲੋ 12 ਜਨਵਰੀ 2026 ਨੂੰ ਗੱਲਬਾਤ ਲਈ ਦਿੱਤੇ ਸੱਦਾ ਪੱਤਰ ਤੇ ਗੰਭੀਰ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੁਅਇੰਟ ਐਕਸ਼ਨ ਕਮੇਟੀ ਵੱਲੋ 4 ਜਨਵਰੀ 2026 ਨੂੰ ਸੰਗਰੂਰ ਸਥਿਤ ਮੁੱਖ ਮੰਂਤਰੀ ਦੀ ਰਿਹਾਇਸ਼ ਨੂੰ ਘੇਰਨ ਦਾ ਐਕਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਵੀ ਫੈਸਲਾ ਲਿਆ ਗਿਆ ਹੈ ਕਿ ਜੇਕਰ 12 ਜਨਵਰੀ ਦੀ ਮੀਟਿੰਗ ਵਿੱਚ ਸਰਕਾਰ ਵੱਲੋ ਗੈਂਟਾ ਰਿਪੋਰਟ ਲਾਗੂ ਨਹੀਂ ਕੀਤੀ ਜਾਂਦੀ ਤਾਂ ਮੀਟਿੰੰਗ ਦਾ ਬਾਈਕਾਟ ਕਰਕੇ ਉਸੇ ਸਮੇਂ ਹੀ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਜਾਵੇਗਾ।