ਏਡੀਸੀ ਨੇ ਹਸਤਾਖਰ ਮੁਹਿੰਮ ਰਾਹੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਲਈ ਸਹੁੰ
ਵਧੀਕ ਡਿਪਟੀ ਕਮਿਸ਼ਨਰ ਨੇ ਹਸਤਾਖਰ ਮੁਹਿੰਮ ਰਾਹੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਲਈ ਸਪਤ
Publish Date: Sat, 10 Jan 2026 07:10 PM (IST)
Updated Date: Sun, 11 Jan 2026 04:10 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਸੜਕ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰਟੀਏ ਆਫਿਸ ਵੱਲੋਂ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਨਿਯਮਾਂ ਦੀ ਪਾਲਣਾ ਹਿੱਤ ਹਸਤਾਖਰ ਮੁਹਿੰਮ ਚਲਾਈ ਗਈ। ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਸ਼ਾਮਲ ਹੋ ਕੇ ਹਸਤਾਖਰ ਕਰਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਸਪਤ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤੀ। ਇਸ ਮੁਹਿੰਮ ਵਿਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਵਾਹਾ, ਖੇਤਰੀ ਟਰਾਂਸਪੋਰਟ ਅਫ਼ਸਰ ਇੰਦਰਪਾਲ, ਸਹਾਇਕ ਕਮਿਸ਼ਨਰ ਜਗਦੀਪ ਸਿੰਘ ਅਤੇ ਹੋਰ ਅਧਿਕਾਰੀ ਨੇ ਹਿੱਸਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਕਾਲਜਾਂ, ਯੂਨੀਵਰਸਿਟੀ, ਟਰੱਕ ਯੂਨੀਅਨ, ਟੈਕਸੀ ਸਟੈਂਡ ਵਿਖੇ ਜਾ ਕੇ ਚਾਲਕਾਂ, ਨੌਜਵਾਨਾਂ ਅਤੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।