ਏਡੀਜੀਪੀ ਨੇ ਪੁਲਿਸ ਥਾਣਿਆਂ ਦਾ ਕੀਤਾ ਦੌਰਾ
ਏਡੀਜੀਪੀ ਆਰਕੇ ਜੈਸਵਾਲ ਨੇ ਪੁਲਿਸ ਥਾਣਿਆਂ ਦਾ ਕੀਤਾ ਦੌਰਾ
Publish Date: Wed, 25 Feb 2026 05:27 PM (IST)
Updated Date: Thu, 26 Feb 2026 04:05 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਕੇ ਜੈਸਵਾਲ ਏਡੀਜੀਪੀ (ਐੱਨਆਰਆਈ) ਪੰਜਾਬ ਵੱਲੋਂ ਐੱਸਐੱਸਪੀ ਤੁਸ਼ਾਰ ਗੁਪਤਾ ਨਾਲ ਮਿਲ ਕੇ ਜ਼ਿਲ੍ਹੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਆਪਣੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਸਬ-ਡਵੀਜ਼ਨ ਬਲਾਚੌਰ ਦੇ ਵੱਖ ਵੱਖ ਪੁਲਿਸ ਥਾਣਿਆਂ ਅਤੇ ਚੌਂਕੀਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ, ਪੁਲਿਸ ਚੌਕੀਆਂ ਅਤੇ ਹਾਈ-ਟੈਕ ਨਾਕਿਆਂ ਦੀ ਜਾਂਚ ਵੀ ਕੀਤੀ। ਅਧਿਕਾਰੀਆਂ ਵੱਲੋਂ ਸਾਰੇ ਪੁਲਿਸ ਦਲਾਂ ਨੂੰ ਧਮਕੀ ਅਤੇ ਜਬਰ-ਵਸੂਲੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ, ਅਮਨ-ਕਾਨੂੰਨ ਕਾਇਮ ਰੱਖਣ ਅਤੇ ਖੁਫੀਆ ਜਾਣਕਾਰੀ ਅਧਾਰਿਤ ਤੇ ਪਹਿਲਕਦਮੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਪੁਲਿਸ ਅਫ਼ਸਰ ਤੇ ਮੁਲਾਜ਼ਮ ਹਾਜ਼ਰ ਸਨ।