- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਨਵਰਾਜ ਵੱਲੋਂ ਬਸਪਾ ਲੀਡਰਸ਼ਿਪ ਦਾ ਧੰਨਵਾਦ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਐਡਵੋਕੇਟ ਨਵਰਾਜ ਸਿੰਘ ਚਣਕੋਆ ਨੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਜ਼ੋਨ ਇੰਚਾਰਜ ਜ਼ੋਨ ਜਲੰਧਰ ਅਤੇ ਹੁਸ਼ਿਆਰਪੁਰ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ। ਉਹ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭੈਣ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਅਤੇ ਬਹੁਜਨ ਸਮਾਜ ਦੀ ਆਗੂ ਰਾਮ ਗੌਤਮ, ਜ਼ੋਨ ਇੰਚਾਰਜ ਤੇ ਮੈਂਬਰ ਰਾਜ ਸਭਾ, ਕੇਂਦਰੀ ਇੰਚਾਰਜ ਐਡਵੋਕੇਟ ਰਾਓ, ਕੇਂਦਰੀ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਡਾ. ਅਵਤਾਰ ਸਿੰਘ ਕਰੀਮਪੁਰੀ ਪੰਜਾਬ ਪ੍ਰਧਾਨ, ਸਟੇਟ ਕੋਆਰਡੀਨੇਟਰ ਅਜੀਤ ਸਿੰਘ ਭੈਣੀ, ਨਛੱਤਰ ਪਾਲ ਐੱਮਐੱਲਏ ਨਵਾਂਸ਼ਹਿਰ, ਸਟੇਟ ਕੋਆਰਡੀਨੇਟਰ ਕੁਲਦੀਪ ਸਿੰਘ ਸਰਦੂਲਗੜ੍ਹ ਸਮੇਤ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸੰਗਠਨ ਵਿਚ ਵੱਡੀਆਂ ਜ਼ਿੰਮੇਵਾਰੀਆਂ ਸੌਂਪ ਕੇ ਨੌਜਵਾਨ ਸ਼ਕਤੀ ਨੂੰ ਅੱਗੇ ਲਿਆਉਣ ਅਤੇ ਮਿਸ਼ਨ ਮੂਵਮੈਂਟ ਨੂੰ ਜਨ-ਜਨ, ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਲਈ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਭੈਣ ਕੁਮਾਰੀ ਮਾਇਆਵਤੀ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।