ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ
Publish Date: Wed, 19 Aug 2026 03:42 PM (IST)
Updated Date: Wed, 19 Aug 2026 03:45 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਬਲਾਕ ਖੇਤੀਬਾੜੀ ਦਫ਼ਤਰ ਬਲਾਚੌਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਮੱਕੀ ਦੀ ਨੀਊਮੈਟਿਕ ਪਲਾਂਟਰ ਨਾਲ ਬਿਜਾਈ ਸਬੰਧੀ ਕਿਸਾਨ ਗੋਸ਼ਟੀ ਕਰਵਾਈ। ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਾ. ਸੁਰਿੰਦਰ ਕੁਮਾਰ ਜ਼ਿਲ੍ਹਾ ਸਿਖਲਾਈ ਅਫ਼ਸਰ ਦੀ ਪ੍ਰਧਾਨਗੀ ਹੇਠ ਕਰਵਾਇਆ।।ਕੈਂਪ ਦੌਰਾਨ ਡਾ. ਲੇਖ ਰਾਜ ਮਾਹੀ ਵੱਲੋਂ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਦੀ ਮਹੱਤਤਾ, ਮੱਕੀ ਦੀ ਨੀਊਮੈਟਿਕ ਪਲਾਂਟਰ ਨਾਲ ਬਿਜਾਈ ਦੇ ਫਾਇਦਿਆਂ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।।ਡਾ. ਸੁਰਿੰਦਰ ਕੁਮਾਰ ਨੇ ਸਾਉਣੀ ਦੀਆਂ ਵੱਖ-ਵੱਖ ਫ਼ਸਲਾਂ ਦੀਆਂ ਮਹੱਤਵ ਪੂਰਨ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹੀ ਸਮੇਂ ਤੇ ਬਿਜਾਈ, ਉਚਿਤ ਬੀਜ ਦਰ, ਸੰਤੁਲਿਤ ਖਾਦਾਂ ਦੀ ਵਰਤੋਂ, ਨਦੀਨਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਸਮੇਂ ਸਿਰ ਨਿਗਰਾਨੀ ਕਰਨ ਲਈ ਕਿਹਾ। ਡਾ. ਰਾਜੇਸ਼ ਕੁਮਾਰ ਸਹਾਇਕ ਡਾਇਰੈਕਟਰ ਬਾਗਬਾਨੀ ਨੇ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਅਤੇ ਬਾਗਬਾਨੀ ਨੂੰ ਆਮਦਨ ਦੇ ਵਾਧੂ ਸਰੋਤ ਵਜੋਂ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ। ਡਾ. ਨਿਤਨ ਖੇਤੀਬਾੜੀ ਅਫਸਰ ਨੇ ਝੋਨੇ ਦੀ ਫ਼ਸਲ ਸੰਬੰਧੀ ਮਹੱਤਵ ਪੂਰਨ ਖੇਤੀ ਤਕਨੀਕਾਂ, ਪਾਣੀ ਦੀ ਸੁਚੱਜੀ ਵਰਤੋਂ, ਨਦੀਨਾਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ. ਬਲਜੀਤ ਸਿੰਘ ਸਹਾਇਕ ਪ੍ਰੋ. ਕੇਵੀਕੇ ਲੰਗੜੋਆ ਨੇ ਸਾਉਣੀ ਦੀਆਂ ਫ਼ਸਲਾਂ ਵਿਚ ਆਉਣ ਵਾਲੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਪਛਾਣ, ਨਿਗਰਾਨੀ ਅਤੇ ਇਕੱਠੀ ਕੀਟ ਪ੍ਰਬੰਧਨ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕਮਲਦੀਪ ਸਿੰਘ ਸੰਘਾ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ, ਸਿਖਲਾਈ ਪ੍ਰੋਗਰਾਮਾਂ, ਕਿਸਾਨ ਗੋਸ਼ਟੀਆਂ, ਪ੍ਰਦਰਸ਼ਨੀਆਂ ਸੰਬੰਧੀ ਜਾਣਕਾਰੀ ਦਿੱਤੀ। ਡਾ. ਵਿਜੇ ਮਹੇਸ਼ੀ ਖੇਤੀਬਾੜੀ ਵਿਕਾਸ ਅਫਸਰ ਨੇ ਫਰਟੀਲਾਈਜ਼ਰ ਸੇਲ ਐਪਲੀਕੇਸ਼ਨ ਸਿਸਟਮ ਰਾਹੀਂ ਖਾਦਾਂ ਦੀ ਹੋਣ ਵਾਲੀ ਖਰੀਦ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ. ਜਗਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਪਾਣੀ ਅਤੇ ਖਾਦਾਂ ਦੀ ਸੁਚੱਜੀ ਤੇ ਸੰਤੁਲਿਤ ਵਰਤੋਂ ਬਾਰੇ ਦੱਸਿਆ ਕਿ ਮਿੱਟੀ ਪਰਖ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਟੇਜ ਦੀ ਕਾਰਵਾਈ ਰਾਜ ਕੁਮਾਰ ਤੇ ਵਿਕਰਮਜੀਤ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ ਵੱਲੋਂ ਸੁਚੱਜੇ ਢੰਗ ਨਾਲ ਕੀਤੀ। ਕੈਂਪ ਦੌਰਾਨ ਕਿਸਾਨਾਂ ਨੂੰ ਵੱਖ-ਵੱਖ ਪੌਦੇ ਵੀ ਵੰਡੇ ਗਏ ਤਾਂ ਜੋ ਕਿਸਾਨ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਵਾਤਾਵਰਣ ਸੰਭਾਲ ਵੱਲ ਵੀ ਉਤਸ਼ਾਹਿਤ ਹੋਣ।।ਕੈਂਪ ਦੌਰਾਨ ਸੁਖਵਿੰਦਰ ਸਿੰਘ ਸਰਪੰਚ ਠਠਿਆਲਾ ਢਾਹਾਂ, ਹਰਵਿੰਦਰ ਸਿੰਘ, ਪਵਨ ਸ਼ਰਮਾ, ਪਰਦੀਪ ਸਿੰਘ, ਪ੍ਰਭਜੋਤ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।