ਹਰਮਿੰਦਰ ਸਿੰਘ ਪਿੰਟੂ, ਨਵਾਂਸ਼ਹਿਰ : ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਬੇਅਦਬੀਆਂ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਸਬੰਧੀ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਨੂੰ ਦਿੱਤਾ। ਇਸ ਤੋਂ ਪਹਿਲਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਡੀਸੀ ਦਫ਼ਤਰ ਤਕ ਰੋਸ ਮਾਰਚ ਦੀ ਕੀਤਾ ਗਿਆ, ਜਿਸਦੀ ਅਗਵਾਈ ਮਹਿੰਦਰ ਸਿੰਘ ਹੁਸੈਨਪੁਰ ਜਨਰਲ ਸੱਕਤਰ ਕੋਰ ਕਮੇਟੀ ਨੇ ਕਰਦਿਆਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਅਤੇ ਦੂਸਰੇ ਸੂਬਿਆਂ ਵਿਚ ਸ਼੍ਰੀ ਗੁਰੂ ਗ੍ੰਥ ਸਾਹਿਬ ਦੇ ਪਾਵਨ ਸਰੂਪਾਂ ਦੀਆਂ ਬੇਅਦਬੀਆਂ ਹੋ ਰਹੀਆਂ ਸਨ। ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਦਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਮੁੱਖ ਮੰਤਰੀ ਨੇ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਬੇ-ਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਪਰ ਮੁੱਖ ਦੋਸ਼ੀ ਅਜੇ ਵੀ ਕਾਨੂੰਨ ਦੀ ਪਹੁੰਚ ਤੋਂ ਦੂਰ ਹਨ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਬੇ-ਅਦਬੀ ਕਰਨ ਵਾਲਿਆਂ ਖਿਲਾਫ਼ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇ। ਤਾਂ ਜੋ ਭਵਿੱਖ ਵਿਚ ਕੋਈ ਇਸ ਤਰ੍ਹਾਂ ਦੀ ਕੋਜੀ ਹਰਕਤ ਨਾ ਕਰੇ। ਇਸ ਮੌਕੇ ਬਲਦੇਵ ਸਿੰਘ, ਰੇਸ਼ਮ ਸਿੰਘ, ਅਵਤਾਰ ਸਿੰਘ, ਚੂਹੜ ਸਿੰਘ, ਗੁਰਮੇਲ ਸਿੰਘ, ਜੋਗਾ ਸਿੰਘ, ਹਰਦੇਵ ਸਿੰਘ, ਜਸਪ੍ਰਰੀਤ ਸਿੰਘ, ਮੇਜਰ ਸਿੰਘ, ਪਰਵਿੰਦਰ ਸਿੰਘ, ਪਲਵਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।