ਅਕਾਲੀ ਭਾਜਪਾ ਵਪਾਰੀਆਂ ਨੂੰ ਮੈਡੀਕਲ ਬੀਮਾ ਤੇ ਅਗਜ਼ਨੀ ਬੀਮਾ ਦੇਵੇਗੀ : ਸ਼ੁਕਾਰ ਅਕਾਲੀ ਭਾਜਪਾ ਸਰਕਾਰ ਵਪਾਰੀਆਂ ਨੂੰ 10 ਲੱਖ ਰੁਪਏ ਦਾ ਮੈਡੀਕਲ ਬੀਮਾ ਤੇ ਅਗਜ਼ਨੀ ਬੀਮਾ ਦੇਵੇਗੀ-ਸ਼ੁਕਾਰ
Publish Date: Sat, 28 Nov 2026 05:20 PM (IST)
Updated Date: Sat, 28 Nov 2026 05:22 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2027 ਚ ਸਰਕਾਰ ਬਣਨ ਤੇ ਅਕਾਲੀ ਭਾਜਪਾ ਸਰਕਾਰ ਵੱਲੋਂ ਸੋਲਰ ਪਾਵਰ ਸਿਸਟਮ ਸਥਾਪਿਤ ਕਰਕੇ ਉਦਯੋਗਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰੇਗੀ ਅਤੇ ਸਾਰੇ ਨਵੇਂ ਉਦਯੋਗਾਂ ਨੂੰ ਸੂਬਾਈ ਜੀਐਸਟੀ ਰਿਟੇਨ ਕਰਨ ਦੀ ਆਗਿਆ ਦੇਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਨੇ ਦੱਸਿਆ ਕਿ ਬੀਤੇ ਦਿਨੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਰਾਓਂ ਅਤੇ ਖੰਨਾ ਵਿਖੇ ਵਪਾਰ ਅਤੇ ਉਦਯੋਗਾਂ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲੀ ਦਲ ਇੰਡਸਟਰੀ ਦੇ ਸਾਰੇ ਲਟਕਦੇ ਮਸਲੇ ਹੱਲ ਕਰੇਗਾ ਤੇ ਵਪਾਰੀਆਂ ਨੂੰ ਰਾਹਤ ਪ੍ਰਦਾਨ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਅਸੀਂ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ਤੇ ਬਿਜਲੀ ਸਪਲਾਈ ਕਰਾਂਗੇ ਅਤੇ ਛੋਟੇ ਵਪਾਰੀਆਂ ਵਾਸਤੇ ਰਾਹਤ ਸਕੀਮ ਮੁੜ ਸ਼ੁਰੂ ਕਰਾਂਗੇ ਤੇ ਇਨ੍ਹਾਂ ਵਪਾਰੀਆਂ ਨੂੰ 1000 ਰੁਪਏ ਸਾਲਾਨਾ ਅਦਾਇਗੀ ਕਰਨੀ ਹੋਵੇਗੀ ਤੇ ਇਨ੍ਹਾਂ ਨੂੰ ਬਹੀ ਖ਼ਾਤੇ ਨਹੀਂ ਰੱਖਣੇ ਪੈਣਗੇ। ਉਨ੍ਹਾਂ ਐਲਾਨ ਕੀਤਾ ਕਿ ਵਪਾਰੀਆਂ ਨੂੰ 10 ਲੱਖ ਰੁਪਏ ਦਾ ਮੈਡੀਕਲ ਬੀਮਾ ਤੇ ਅਗਜ਼ਨੀ ਬੀਮਾ ਅਤੇ 15 ਲੱਖ ਰੁਪਏ ਦਾ ਜੀਵਨ ਬੀਮਾ ਕਰਵਾ ਕੇ ਦਿੱਤਾ ਜਾਵੇਗਾ। ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਰੈਲੀ ਵਿਚ ਲੋਕ ਕਹਿਣ ਲੱਗ ਪਏ ਹਨ ਕਿ ਪੰਜਾਬ ਨੂੰ ਉਦਯੋਗਿਕ ਖੇਤਰ ਸੁਰਜੀਤ ਕਰਨ ਵਾਸਤੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਦੀ ਜ਼ਰੂਰਤ ਹੈ। ਕਿਉਂ ਕਿ ਬੁਨਿਆਦੀ ਢਾਂਚੇ ਤੇ ਖਰਚ ਸਮੇਤ ਵਿਕਾਸ ਕਾਰਜ ਅਕਾਲੀ ਭਾਜਪਾ ਸਰਕਾਰ ਬਣਨ ਉਪਰੰਤ ਹੀ ਦੁਬਾਰਾ ਸ਼ੁਰੂ ਹੋ ਸਕਣਗੇ।