ਬੋਰਡ ਦੀਆਂ ਪ੍ਰੀਖਆਵਾਂ ਅੱਜ ਤੋਂ, ਸਾਰੇ ਪ੍ਰਬੰਧ ਮੁਕੰਮਲ : ਡੀਈਓ
10ਵੀਂ ਦੀਆਂ ਬੋੋਰਡ ਦੀਆਂ ਸਲਾਨਾ ਪ੍ਰੀਖਆਵਾਂ ਅੱਜ ਤੋਂ ਸਾਰੇ ਪ੍ਰਬੰਧ ਮੁਕੰਮਲ-ਅਨੀਤਾ ਸ਼ਰਮਾ ਡੀਈਓ
Publish Date: Thu, 05 Mar 2026 07:21 PM (IST)
Updated Date: Fri, 06 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆ ਜਾ ਰਹੀਆਂ ਦਸਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆ ਅੱਜ 6 ਮਾਰਚ ਤੋਂ ਸੁਰੂ ਹੋ ਰਹੀਆਂ ਹਨ। ਜਿਸ ਲਈ ਜਿਲ੍ਹੇ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅਨੀਤਾ ਸਰਮਾ, ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲਖਵੀਰ ਸਿੰਘ ਅਤੇ ਜਿਲ੍ਹਾ ਨੋਡਲ ਅਫਸਰ (ਪ੍ਰੀਖਿਆਵਾਂ) ਪ੍ਰਿੰ. ਰਜਨੀਸ਼ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕੁੱਲ 56 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਤੇ ਸੁਪਰਵਾਈਜਰ ਕੰਟਰੋਲਰ 8ਵੀਂ ਤੇ 12ਵੀਂ ਵਾਲੇ ਹੀ ਰਹਿਣਗੇ।।ਉਨ੍ਹਾਂ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਵਿਚ 5508 ਵਿਦਿਆਰਥੀ ਅਪੀਅਰ ਹੋਣਗੇ। ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਤੋਂ 2.15 ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਸਕੂਲ ਮੁਖੀਆ ਨੂੰ ਅਪੀਲ ਕੀਤੀ ਕਿ ਇਨ੍ਹਾਂ ਪ੍ਰੀਖਿਆਵਾਂ ਵਿਚ ਕੋਈ ਵਿਦਿਆਰਥੀ ਗੈਰ-ਹਾਜ਼ਰ ਨਾ ਹੋਵੇ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਬੋਝ ਦੇ ਪ੍ਰੀਖਿਆ ਦੇਣ ਅਤੇ ਆਪਣੀ ਸਾਲ ਦੀ ਮਿਹਨਤ ਦਾ ਫਲ ਪਾਉਣ।।ਉਨ੍ਹਾਂ ਵਿਦਿਆਰਥੀਆਂ ਨੂੰ ਭੈ ਮੁਕਤ ਹੋ ਕੇ ਪ੍ਰੀਖਿਆ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰ ਸੁਪਰਡੈਂਟਾਂ ਅਤੇ ਕੰਟਰੋਲਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ। ਤਾਂ ਤੁਰੰਤ ਜ਼ਿਲ੍ਹਾ ਕੰਟਰੋਲ ਰੂਮ ਨਾਲ ਸਪੰਰਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਲੈਕ. ਭੁਪਿੰਦਰ ਸਿੰਘ ਜ਼ਿਲ੍ਹਾ ਕੋ-ਆਰਡੀਨੇਟਰ, ਨਿਰਮਲ ਸਿੰਘ ਹੱਕਲਾ ਸਹਾਇਕ ਜਿਲ੍ਹਾ ਕੋਆਰਡੀਨੇਟਰ, ਸੁਖਵਿੰਦਰ ਸਿੰਘ ਸਹਾਇਕ, ਪ੍ਰਮੋਦ ਕੁਮਾਰ ਸਰਮਾ ਸਹਾਇਕ, ਜਸਵਿੰਦਰ ਸਿੰਘ ਸੁਪਰਡੈਂਟ ਵੀ ਹਾਜ਼ਰ ਸਨ।