ਪੰਜਾਬ ਦਾ ਸਰਵਪੱਖੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਦੇਣ : ਟੌਂਸਾ ਪੰਜਾਬ ਦਾ ਸਰਵਪੱਖੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਦੇਣ-ਹਨੀ ਟੌਂਸਾ, ਬਿਮਲ ਕੁਮਾਰ, ਗੁਰਪ੍ਰੀਤ ਗੁੱਜਰ
Publish Date: Thu, 17 Sep 2026 04:44 PM (IST)
Updated Date: Thu, 17 Sep 2026 04:47 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਜੇਕਰ ਪਿਛੋਕੜ ਵੱਲ ਝਾਤੀ ਮਾਰੀਏ ਤਾਂ ਪੰਜਾਬ ਦਾ ਜਿੰਨਾ ਸਰਵਪੱਖੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਇਆ ਹੈ। ਉਨ੍ਹਾਂ ਹੀ ਕਾਂਗਰਸ ਅਤੇ ਆਪ ਦੇ ਰਾਜ ਭਾਗ ਦੌਰਾਨ ਪੱਛੜ ਕੇ ਰਹਿ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਅਦ ਦੇ ਹਲਕਾ ਇੰਚਾਰਜ ਹਨੀ ਟੌਂਸਾ, ਸਾਬਕਾ ਚੇਅਰਮੈਨ ਬਲਾਕ ਸੰਮਤੀ ਸੜੋਆ ਚੌਧਰੀ ਬਿਮਲ ਕੁਮਾਰ ਅਤੇ ਗੁਰਪ੍ਰੀਤ ਗੁੱਜਰ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਹੋਰ ਵੀ ਜ਼ਿਆਦਾ ਮਜ਼ਬੂਤ ਕਰਨ ਲਈ ਅਕਾਲੀ ਦਲ ਵੱਲੋਂ ਲਗਤਾਰ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆ ਹਨ ਤਾਂ ਜੋ ਘਰ-ਘਰ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾ ਸਕੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਦਿਆਂ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਰੱਖਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਵਿਚ ਮਾਣ-ਸਨਮਾਨ ਦੇ ਕੇ ਨਿਵਾਜਿਆ ਹੈ। ਜਿਹੜੇ ਆਗੂ ਪਾਰਟੀ ਲਈ ਜ਼ਮੀਨੀ ਪੱਧਰ ਤੋਂ ਲੈ ਕੇ ਲੋਕਾਂ ਤੱਕ ਰਾਬਤਾ ਬਣਾ ਕੇ ਪਾਰਟੀ ਦੀ ਚੜ੍ਹਦੀ ਕਲਾਂ ਤੇ ਮਜਬੂਤੀ ਲਈ ਕੰਮ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਸਰਵਪੱਖੀ ਵਿਕਾਸ਼ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੌਰਾਨ ਪੰਜਾਬ ਹਰ ਫਰੰਟ ’ਤੇ ਪੱਛੜ ਕੇ ਰਹਿ ਗਿਆ ਹੈ। ਭਗਵੰਤ ਮਾਨ ਸਰਕਾਰ ਸਿਰਫ ਕਾਗਜ਼ਾਂ ਵਿਚ ਹੀ ਵਿਕਾਸ ਦੀਆਂ ਲਕੀਰਾਂ ਕੱਢ ਰਹੀ ਹੈ, ਜਦੋਂਕਿ ਆਮ ਆਦਮੀ ਨੂੰ ਕੋਈ ਸਹੂਲਤ ਨਹੀਂ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਾਲ ਤੰਗ ਆ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਜਿੱਤ ਨਾਲ ਸੱਤਾ ਵਿਚ ਵਾਪਸ ਆਵੇਗਾ। ਅਕਾਲੀ ਦਲ ਦੇ ਰਾਜ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਜੋ ਵੀ ਬੁਨਿਆਦੀ ਢਾਂਚਾ ਦਿਖਾਈ ਦੇ ਰਿਹਾ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿਚ ਰਹਿੰਦਿਆਂ ਸ਼ਾਨਦਾਰ ਸੜਕਾਂ, ਫਲਾਈਓਵਰ ਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਦਾ ਨਿਰਮਾਣ, ਬਠਿੰਡਾ ਵਿਚ ਏਮਜ਼ ਵਰਗੇ ਵੱਡੇ ਹਸਪਤਾਲ ਦੀ ਸਥਾਪਨਾ ਅਤੇ ਸੂਬੇ ਵਿਚ ਵੱਕਾਰੀ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਗਈਆਂ ਸਨ। ਪੰਜਾਬ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਹਮੇਸ਼ਾ ਪਾਰਟੀ ਦੀ ਤਰਜੀਹ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਸੂਬੇ ਦੀ ਵਾਂਗਡੋਰ ਇੱਕ ਤਜ਼ਰਬੇਕਾਰ, ਦੂਰਦਰਸ਼ੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਅਗਲੇ ਮੁੱਖ ਮੰਤਰੀ ਵਜੋਂ ਦੇਣਾ ਚਾਹੁੰਦੇ ਹਨ।